28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੱਚਖੰਡ ਵਾਸੀ ਬਾਬਾ ਦਲੀਪ ਸਿੰਘ ਬੱਲਾਂ ਵਾਲਿਆਂ ਦੀ ਯਾਦ 'ਚ ਸਾਲਾਨਾ ਸਮਾਗਮ ਤੇ ਕਬੱਡੀ ਕੱਪ 15 ਨੂੰ

Ad Position 21
No active advertisement
ਅਜੀਤ ਡੈਸਕ 13-03-2026
ਅੱਚਲ ਸਾਹਿਬ, 12 ਮਾਰਚ (ਗੁਰਚਰਨ ਸਿੰਘ)-ਸੱਚਖੰਡ ਵਾਸੀ ਬਾਬਾ ਦਲੀਪ ਸਿੰਘ ਜੀ ਬੱਲਾਂ ਵਾਲਿਆਂ ਦੀ ਮਿੱਠੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਅਤੇ ਕਬੱਡੀ ਕੱਪ 15 ਮਾਰਚ ਨੂੰ ਪਿੰਡ ਬੱਲਪੁਰੀਆਂ ਵਿਖੇ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਪ੍ਰਬੰਧਕ ਬਾਬਾ ਇਕਬਾਲ ਸਿੰਘ ਬੱਲਾਂ ਵਾਲਿਆਂ ਨੇ ਦੱਸਿਆ ਸੱਚਖੰਡ ਵਾਸੀ ਸੰਤ ਬਾਬਾ ਦਲੀਪ ਸਿੰਘ ਜੀ ਦੀ ਮਿੱਠੀ ਯਾਦ ਵਿਚ ਸਮੂਹ ਇਲਾਕਾ ਨਿਵਾਸੀ ਸੰਗਤਾਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਅਤੇ ਕਬੱਡੀ ਕੱਪ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 15 ਮਾਰਚ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਜਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਉਪਰੰਤ ਆਥਣ ਵੇਲੇ ਕਬੱਡੀ ਕੱਪ ਕਰਵਾਇਆ ਜਾਵੇਗਾ, ਜਿਸ ਵਿਚ ਨਾਮਵਰ ਟੀਮਾਂ ਭਾਗ ਲੈਣਗੀਆਂ | ਬਾਬਾ ਇਕਬਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸੰਤ-ਮਹਾਂਪੁਰਸ਼ ਅਤੇ ਧਾਰਮਿਕ ਸ਼ਖ਼ਸੀਅਤਾਂ ਵੀ ਹਾਜ਼ਰੀਆਂ ਭਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਅਮਨਜੀਤ ਸਿੰਘ ਨੇ ਜ਼ਿਲ੍ਹਾ ਖੁਰਾਕ ਤੇ ਸਪਾਈਜ਼ ਕੰਟਰੋਲਰ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪ੍ਰੋਗਰਾਮ ਅਫ਼ਸਰ ਤੇਜਪ੍ਰਤਾਪ ਸਿੰਘ ਕਾਹਲੋਂ ਦਾ ਬੈਸਟ ਪ੍ਰੋਗਰਾਮ ਅਫ਼ਸਰ ਵਜੋਂ ਸਨਮਾਨ
Ad Position 24