ਗੁਰਦਾਸਪੁਰ, 12 ਮਾਰਚ (ਅਸ਼ੋਕ ਸ਼ਰਮਾ)-ਅਮਨਜੀਤ ਸਿੰਘ ਵਲੋਂ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਆਰੰਭ ਕਰ ਦਿੱਤਾ ਹੈ | ਇਨ੍ਹਾਂ ਤੋਂ ਪਹਿਲਾਂ ਰਾਜ ਰਿਸ਼ੀ ਮਹਿਰਾ ਨੂੰ ਜ਼ਿਲ੍ਹਾ ਪਠਾਨਕੋਟ ਦੇ ਨਾਲ-ਨਾਲ ਜ਼ਿਲ੍ਹਾ ਗੁਰਦਾਸਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਸੀ | ਅਮਨਜੀਤ ਸਿੰਘ ਨੰੂ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਬਦਲੀ ਹੋਣ ਉਪਰੰਤ ਜ਼ਿਲ੍ਹਾ ਗੁਰਦਾਸਪੁਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਸਾਰੇ ਅਧਿਕਾਰੀਆਂ ਨੰੂ ਮਹਿਕਮੇ ਅੰਦਰ ਪਾਰਦਰਸ਼ੀ ਢੰਗ ਨਾਲ ਕੰਮ ਚਲਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਕੰਮ ਵਿਚ ਕਿਸੇ ਵੀ ਅਧਿਕਾਰੀ ਦੀ ਕੁਤਾਹੀ ਮੁਆਫ਼ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਨਿਪਟਾਉਣ ਦੇ ਨਿਰਦੇਸ਼ ਜਾਰੀ ਕੀਤੇ |