28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਵਿਧਾਇਕ ਸ਼ੈਰੀ ਕਲਸੀ ਨੇ ਵਿਧਾਨ ਸਭਾ 'ਚ ਬਟਾਲਾ ਸ਼ਹਿਰ 'ਚ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦਾ ਮੁੱਦਾ ਉਠਾਇਆ

Ad Position 21
No active advertisement
ਅਜੀਤ ਡੈਸਕ 13-03-2026
ਬਟਾਲਾ, 12 ਮਾਰਚ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਲਗਾਤਾਰ ਬਟਾਲਾ ਹਲਕੇ ਅਤੇ ਖ਼ਾਸ ਕਰ ਕੇ ਬਟਾਲਾ ਸ਼ਹਿਰ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਨਿਰੰਤਰ ਯਤਨਸ਼ੀਲ ਹਨ ਅਤੇ ਇਸ ਦੇ ਚਲਦਿਆਂ ਉਨ੍ਹਾਂ ਵਲੋਂ ਬਟਾਲੇ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦਾ ਮੁੱਦਾ ਵਿਧਾਨ ਸਭਾ ਵਿਚ ਉਠਾਇਆ ਗਿਆ | ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸ਼ੈਸਨ ਵਿਚ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦਿਆਂ ਨੂੰ ਬਾਖ਼ੂਬੀ ਉਠਾਇਆ ਗਿਆ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਵੀ ਆੜੇ ਹੱਥੀਂ ਲਿਆ ਹੈ | ਵਿਧਾਇਕ ਸ਼ੈਰੀ ਕਲਸੀ ਨੇ ਸਪੀਕਰ ਪੰਜਾਬ ਦੇ ਧਿਆਨ ਵਿਚ ਲਿਆਂਦਾ ਕਿ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਵਿਖੇ ਪਿਛਲੇ 75 ਸਾਲਾਂ ਤੋਂ ਸੱਤਾ ਹੰਢਾ ਕੇ ਗਈਆਂ ਪਾਰਟੀਆਂ ਵਲੋਂ ਸ਼ਹਿਰ ਵਿਚਲੀ ਕੂੜੇ ਦੀ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਕੂੜਾ ਸੁੱਟਣ ਲਈ ਕੋਈ ਪੱਕੀ ਜਗ੍ਹਾ ਨਹੀਂ ਹੈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਦੋਂ ਦੀ ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ ਵਿਧਾਇਕ ਵਜੋਂ ਜ਼ਿੰਮੇਵਾਰੀ ਸੌਂਪੀ ਹੈ, ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਬਟਾਲਾ ਦੇ ਵਿਕਾਸ ਤੇ ਸਿਰਫ਼ ਵਿਕਾਸ ਲਈ ਹੀ ਉਨ੍ਹਾਂ ਨੇ ਯਤਨ ਕੀਤੇ ਹਨ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵਿਚ ਨਵੀਆਂ 18 ਟਾਟਾ ਗੱਡੀਆਂ, 70 ਨਵੇਂ ਰਿਕਸ਼ੇ ਮੁਹੱਈਆ ਕਰਵਾਏ ਗਏ ਅਤੇ 5 ਵੱਖ-ਵੱਖ ਥਾਵਾਂ 'ਤੇ ਗਿੱਲਾ ਤੇ ਸੁੱਕਾ ਕੂੜਾ ਸੁੱਟਣ ਲਈ ਪਿੱਟਸ ਬਣਾ ਕੇ ਦਿੱਤੀਆਂ | ਨਿਗਮ ਵਿਚ ਪਹਿਲਾਂ ਮਹਿਜ 200 ਸਫ਼ਾਈ ਸੇਵਕ ਸਨ, ਜਿਸ ਦੀ ਮੌਜ਼ੂਦਾ 400 ਤੋਂ ਵੱਧ ਗਿਣਤੀ ਹੈ | ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿਚ ਕੂੜੇ ਦੇ ਸਮੱਸਿਆ ਦੇ ਹੱਲ ਲਈ ਨਿਰੰਤਰ ਯਤਨਸ਼ੀਲ ਹਨ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਖੂਬਸੂਰਤ ਬਣਾਉਣ ਲਈ ਦਿ੍ੜ ਸੰਕਲਪ ਹਨ | ਇਸ ਮੌਕੇ ਉਨ੍ਹਾਂ ਵਿਧਾਨ ਸਭਾ ਵਿਚ ਆਈ.ਟੀ.ਆਈ. ਬਟਾਲਾ ਦੇ ਖੇਡ ਮੈਦਾਨ ਨੂੰ ਹੋਰ ਵਿਕਸਿਤ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਇਸ ਖੇਡ ਮੈਦਾਨ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਖਿਡਾਰੀ ਖੇਡਦੇ ਹਨ | ਇਸ ਲਈ ਇਸ ਖੇਡ ਸਟੇਡੀਅਮ ਨੂੰ ਵਿਕਾਸ ਪੱਖੋਂ ਹੋਰ ਮਜ਼ਬੂਤ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਖਿਡਾਰੀਆਂ ਨੂੰ ਖੇਡਣ ਲਈ ਵੱਧ ਤੋਂ ਵੱਧ
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਵਿਆਹ 'ਤੇ ਗਏ ਪਰਿਵਾਰ ਦੇ ਘਰ ਚੋਰੀ ਅਗਲੀ ਖ਼ਬਰ ਇਟਲੀ ਵੱਸਦੇ ਐੱਨ.ਆਰ.ਆਈ. ਰੁਪਿੰਦਰ ਸਿੰਘ ਵੱਲੋਂ ਪਿੰਡ ਦੀਵਾਨੀਵਾਲ ਵਿਖੇ ਵਿਦਿਆਰਥੀਆਂ ਨੂੰ ਟ੍ਰੈਕ ਸੂਟ ਵੰਡੇ ਗਏ
Ad Position 24