28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਵਿਆਹ 'ਤੇ ਗਏ ਪਰਿਵਾਰ ਦੇ ਘਰ ਚੋਰੀ

Ad Position 21
No active advertisement
ਅਜੀਤ ਡੈਸਕ 13-03-2026
ਡੇਰਾ ਬਾਬਾ ਨਾਨਕ, 12 ਮਾਰਚ (ਹੀਰਾ ਸਿੰਘ ਮਾਂਗਟ)-ਅੱਜ ਪਿੰਡ ਸ਼ਾਹਪੁਰ ਜਾਜਨ ਵਿਖੇ ਇਕ ਵਿਆਹ ਸਮਾਗਮ 'ਤੇ ਗਏ ਪਰਿਵਾਰ ਦੇ ਘਰੋਂ ਚੋਰਾਂ ਵਲੋਂ ਡਰੰਮ ਵਿਚ ਪਈ ਕਰੀਬ 3 ਕੁਇੰਟਲ ਕਣਕ ਅਤੇ ਅਲਮਾਰੀ ਵਿਚੋਂ ਕਰੀਬ 25 ਹਜ਼ਾਰ ਰੁਪਏ ਲੈ ਕੇ ਫ਼ਰਾਰ ਹੋ ਗਏ ਹਨ | ਇਸ ਸਬੰਧੀ ਪਿੰਡ ਸ਼ਾਹਪੁਰ ਜਾਜਨ ਦੇ ਵਸਨੀਕ ਰੌਣਕੀ ਰਾਮ ਪੁੱਤਰ ਦਲਬੀਰ ਚੰਦ ਨੇ ਦੱਸਿਆ ਕਿ ਬੀਤੇ ਕੱਲ੍ਹ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਗਮ 'ਤੇ ਗਏ ਹੋਏ ਸਨ ਤੇ ਜਦ ਉਨ੍ਹਾਂ ਸ਼ਾਮ ਨੂੰ ਘਰ ਆ ਕੇ ਦੇਖਿਆ ਤਾਂ ਮੇਨ ਦਰਵਾਜੇ ਦੇ ਤਾਲੇ ਟੁੱਟੇ ਹੋਏ ਸਨ | ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਘਰ ਦੇ ਅੰਦਰ ਗਏ ਤਾਂ ਦੇਖਿਆ ਕਿ ਚੋਰਾਂ ਵਲੋਂ ਅਲਮਾਰੀਆਂ ਦੀ ਕਾਫ਼ੀ ਫੋਲਾ-ਫਰਾਲੀ ਕੀਤੀ ਹੋਈ ਸੀ | ਉਨ੍ਹਾਂ ਦੱਸਿਆ ਕਿ ਜਦੋਂ ਉੱਪਰ ਜਾ ਕੇ ਦੇਖਿਆ ਤਾਂ ਡਰੰਮ ਵਿਚ ਪਈ ਕਰੀਬ 3 ਕੁਇੰਟਲ ਕਣਕ ਅਤੇ ਅਲਮਾਰੀ ਵਿਚ ਪਈ ਮੇਰੀ ਸਬਜ਼ੀ ਵੇਚਣ ਦੀ ਰਾਸ ਜੋ ਕਰੀਬ 25 ਹਜ਼ਾਰ ਰੁਪਏ ਸੀ, ਉਹ ਚੋਰ ਚੋਰੀ ਕਰ ਕੇ ਫ਼ਰਾਰ ਹੋ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਡੇ ਵਲੋਂ ਤੁਰੰਤ ਪਿੰਡ ਦੇ ਸਰਪੰਚ ਅਤੇ ਪੁਲਿਸ ਕੰਟਰੋਲ ਰੂਮ ਨੰਬਰ 112 ਉੱਪਰ ਸ਼ਿਕਾਇਤ ਦਰਜ ਕਰਵਾਈ ਗਈ | ਪੀੜਤ ਰੌਣਕੀ ਰਾਮ ਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਇਲਾਕੇ ਅੰਦਰ ਆਏ ਦਿਨ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਈ ਜਾਵੇ ਤੇ ਇਨ੍ਹਾਂ ਚੋਰਾਂ ਨੂੰ ਜਲਦੀ ਤੋਂ ਜਲਦੀ ਫੜ੍ਹ ਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਇਹ ਸਾਨੂੰ ਬਿਆਨ ਦਰਜ ਕਰਵਾਉਣਗੇ, ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਸਰਪੰਚ ਤਜਿੰਦਰ ਸਿੰਘ ਮਾਨ, ਬਾਬਾ ਹਰਜੀਤ ਲਾਲ ਪੰਚ, ਬਲਦੇਵ ਸਿੰਘ ਬੱਲੀ ਪੰਚ, ਗੁਰਵਿੰਦਰ ਸਿੰਘ ਪੰਚ ਤੇ ਤਰਸੇਮ ਲਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਵਿਧਾਨ ਸਭਾ 'ਚ ਬਟਾਲਾ ਸ਼ਹਿਰ 'ਚ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦਾ ਮੁੱਦਾ ਉਠਾਇਆ
Ad Position 24