ਦੀਨਾਨਗਰ, 12 ਮਾਰਚ (ਸ਼ਾਮ ਸਿੰਘ ਘੁੰਮਣ)-ਐਸ.ਐਸ.ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸਕੂਲ ਕੈਂਪਸ 'ਚ ਕਰਵਾਏ ਹਵਨ ਯੱਗ ਨਾਲ ਹੋਈ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਅਤੇ ਸਕੱਤਰ ਮਧੁਰ ਭਾਸ਼ਿਣੀ ਦੀ ਅਗਵਾਈ ਹੇਠ ਕਰਵਾਏੇ ਹਵਨ ਯੱਗ 'ਚ ਸਕੂਲ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਦੀ ਪ੍ਰਾਰਥਨਾ ਕੀਤੀ ਗਈ | ਇਸ ਮੌਕੇ ਰਿਟਾ: ਪਿ੍ੰਸੀਪਲ ਸੁਮਨ ਖਜੂਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਮੁੱਖ ਮਹਿਮਾਨ ਸੁਮਨ ਖਜੂਰੀਆ, ਪ੍ਰਧਾਨ ਅਰਵਿੰਦ ਮਹਿਤਾ ਅਤੇ ਸਕੱਤਰ ਮਧੁਰ ਭਾਸ਼ਿਣੀ ਵਲੋਂ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੇ ਯੁੱਗ ਵਿਚ ਆਪਣੇ ਆਪ ਨੂੰ ਸਮੇਂ ਦੇ ਅਨੁਸਾਰ ਢਾਲਣ ਅਤੇ ਮਿਹਨਤ ਤੇ ਲਗਨ ਨਾਲ ਸਿੱਖਿਆ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ ਗਿਆ | ਪਿ੍ੰਸੀਪਲ ਰਚਨਾ ਸੈਣੀ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਵਿਚ ਖ਼ੁਸ਼ਆਮਦੀਦ ਆਖਦਿਆਂ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਤਿੰਦਰ ਮਹਾਜਨ ਅਤੇ ਸੀਤਾ ਰਾਮ ਮਹਾਜਨ ਦੇ ਇਲਾਵਾ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |