28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਗੁਰਦਾਸਪੁਰ-ਮੁਕੇਰੀਆਂ ਸੜਕ ਦੀ ਘੱਟ ਚੌੜਾਈ ਤੇ ਟੇਢੇ ਮੋੜ ਕਾਰਨ ਹਾਦਸਿਆਂ 'ਚ ਹੋਇਆ ਵਾਧਾ

Ad Position 21
No active advertisement
ਅਜੀਤ ਡੈਸਕ 13-03-2026
ਗੁਰਦਾਸਪੁਰ, 12 ਮਾਰਚ (ਅਸ਼ੋਕ ਸ਼ਰਮਾ)-ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ 'ਤੇ ਵਧੇਰੇ ਆਵਾਜਾਈ ਹੋਣ ਅਤੇ ਟੇਢਾ ਮੋੜ ਹੋਣ ਕਾਰਨ ਰੋਜ਼ਾਨਾ ਹੀ ਹਾਦਸੇ ਵਾਪਰ ਰਹੇ ਹਨ | ਪਰ ਇਸ ਪਾਸੇ ਲੋਕ ਨਿਰਮਾਣ ਵਿਭਾਗ ਗੰਭੀਰ ਨਾ ਹੋਣ ਕਾਰਨ ਇਲਾਕਾ ਵਾਸੀ ਕਾਫ਼ੀ ਚਿੰਤਤ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮਲਜੀਤ ਚਾਵਲਾ ਹਲਕਾ ਇੰਚਾਰਜ ਦੀਨਾਨਗਰ ਨੇ ਦੱਸਿਆ ਕਿ ਗੁਰਦਾਸਪੁਰ ਮੁਕੇਰੀਆਂ ਵਿਚਕਾਰ ਪੈਂਦੇ ਦਰਿਆ ਬਿਆਸ 'ਤੇ ਮਰਹੂਮ ਕੇਂਦਰੀ ਮੰਤਰੀ ਵਿਨੋਦ ਖੰਨਾ ਨੇ ਇਲਾਕੇ ਦੇ ਲੋਕਾਂ ਦੀ ਮੰਗ ਨੰੂ ਦੇਖਦੇ ਹੋਏ ਪੁਲ ਦੀ ਉਸਾਰੀ ਕਰਵਾਈ ਸੀ ਅਤੇ ਉਸ ਤੋਂ ਬਾਅਦ ਇਸ ਸੜਕ 'ਤੇ ਆਵਾਜਾਈ 'ਚ ਤਿੰਨ ਤੋਂ ਚਾਰ ਗੁਣਾ ਵਾਧਾ ਹੋਇਆ | ਪਰ ਸੜਕ ਦੀ ਚੌੜਾਈ ਘੱਟ ਹੋਣ ਕਾਰਨ ਕੋਈ ਨਾ ਕੋਈ ਹਾਦਸਾ ਵਾਪਰ ਜਾਂਦਾ ਹੈ ਅਤੇ ਟਰੈਕਟਰ ਟਰਾਲੀਆਂ ਤੇ ਟਿੱਪਰਾਂ ਦੀ ਰਫ਼ਤਾਰ ਤੇਜ਼ ਹੋਣ ਕਾਰਨ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਚਾਰ ਮਹੀਨੇ ਦੇ ਅੰਦਰ ਸਰਦੀਆਂ 'ਚ 40 ਦੇ ਕਰੀਬ ਹਾਦਸੇ ਵਾਪਰ ਚੁੱਕੇ ਹਨ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਚੁੱਕੀਆਂ ਹਨ | ਜਦੋਂ ਕਿ 18 ਫਰਵਰੀ ਦੀ ਰਾਤ ਨੰੂ ਇਕ ਹਾਦਸੇ 'ਚ ਟਰਾਲਾ ਚਾਲਕ ਦੀ ਦਰਦਨਾਕ ਮੌਤ ਹੋ ਗਈ ਸੀ | ਇਸ ਸੜਕ 'ਤੇ ਟੇਢਾ ਮੋੜ ਹੋਣ ਕਾਰਨ ਲੋਕ ਨਿਰਮਾਣ ਵਿਭਾਗ ਨੇ ਕੋਈ ਵੀ ਸਪੀਡ ਬਰੇਕਰ ਜਾਂ ਸਾਈਨ ਬੋਰਡ ਨਹੀਂ ਲਗਾਇਆ | ਜਦੋਂ ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ ਨੰੂ ਚੌੜਾ ਕਰਨ ਦੀ ਪ੍ਰਪੋਜਲ ਨੈਸ਼ਨਲ ਹਾਈਵੇ ਅਥਾਰਿਟੀ ਨੰੂ ਭੇਜੀ ਗਈ ਹੈ ਅਤੇ ਅਜੇ ਤੱਕ ਸੜਕ ਨੰੂ ਚੌੜਾ ਕਰਨ ਦੀ ਕੋਈ ਵੀ ਮਨਜ਼ੂਰੀ ਨਹੀਂ ਮਿਲੀ ਹੈ | ਜਦੋਂ ਕਿ ਵਣ ਵਿਭਾਗ ਦੇ ਸੜਕ ਕੰਢੇ ਲੱਗੇ ਰੁੱਖ ਕੱਟਣ ਦੀ ਮਨਜ਼ੂਰੀ ਦੋ ਸਾਲ ਦਾ ਸਮਾਂ ਲੱਗ ਜਾਂਦਾ ਹੈ ਅਤੇ ਇਸ ਸੜਕ 'ਤੇ ਦਰਖ਼ਤਾਂ ਦੀ ਗਿਣਤੀ ਕਾਫ਼ੀ ਮਾਤਰਾ ਵਿਚ ਹੈ | ਫ਼ਿਲਹਾਲ ਇਸ ਸੜਕ ਤੋਂ ਲੰਘਣ ਸਮੇਂ ਲੋਕਾਂ ਨੰੂ ਖੁਦ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਜਲਦ ਹੀ ਸੜਕ ਕੰਢੇ ਸਪੀਡ ਬਰੇਕਰ ਜਾਂ ਸਾਈਨ ਬੋਰਡ ਲਗਾ ਦਿੱਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ ਮੋਰਚੇ ਨੂੰ ਪੰਥਕ ਏਕਤਾ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ : ਗੁਰਿੰਦਰ ਸਿੰਘ ਬਾਜਵਾ ਅਗਲੀ ਖ਼ਬਰ ਡੀ.ਏ.ਵੀ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ
Ad Position 24