ਸ਼ਾਹਪੁਰ ਕੰਢੀ, 12 ਮਾਰਚ (ਰਣਜੀਤ ਸਿੰਘ)-ਡਰਾਈਵਰ ਐਂਡ ਟੈਕਨੀਕਲ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਹੋਈ | ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਸਾਰੇ ਮਹਿਕਮਿਆਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਮੁਲਾਜ਼ਮਾਂ ਦਾ ਬਣਦਾ ਡੀ.ਏ. ਤੁਰੰਤ ਰਲੀਜ਼ ਕੀਤਾ ਜਾਵੇ, ਡੀ.ਸੀ. ਦਫ਼ਤਰ ਪਠਾਨਕੋਟ ਵਿਖੇ ਡਰਾਈਵਰਾਂ ਦੇ ਬੈਠਣ ਲਈ ਕਮਰੇ ਦਾ ਪ੍ਰਬੰਧ ਕੀਤਾ ਜਾਵੇ, ਕਿਉਂਕਿ ਗਰਮੀ ਦੇ ਮੌਸਮ ਵਿਚ ਡਰਾਈਵਰ ਧੁੱਪੇ ਖੜੇ ਰਹਿਣ ਲਈ ਮਜ਼ਬੂਰ ਹੁੰਦੇ ਹਨ | ਇਸ ਮੀਟਿੰਗ ਵਿਚ ਨਵੇਂ ਸਾਲ ਦਾ ਕਲੰਡਰ ਵੀ ਜਾਰੀ ਕੀਤਾ ਗਿਆ | ਇਸ ਮੌਕੇ ਨਿਰਮਲਜੀਤ ਸਿੰਘ, ਸਿਮਰਨਜੀਤ ਸਿੰਘ, ਰਜਿੰਦਰ ਸਿੰਘ ਅਤੇ ਹਰਭਜਨ ਸਿੰਘ ਆਦਿ ਹਾਜ਼ਰ ਸਨ | 12ਪੀਟੀਕੇ13