ਬਟਾਲਾ, 27 ਮਾਰਚ (ਸਤਿੰਦਰ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਦੀ ਵਾਰਡ ਨੰਬਰ 41, ਠਠਿਆਰੀ ਮੁਹੱਲਾ ਵਿਖੇ 'ਸਰਕਾਰ ਦੇ ਸ਼ਾਨਦਾਰ 4 ਸਾਲ : 'ਭਗਵੰਤ ਸਿੰਘ ਮਾਨ ਦੇ ਨਾਲ' ਸਬੰਧਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਨੇ ਚਾਰ ਸਾਲਾਂ 'ਚ ਲੋਕਾਂ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਪਹਿਲੇ ਦਿਨ ਤੋਂ ਹੀ ਪੰਜਾਬ ਵਾਸੀਆਂ ਦੇ ਹਿੱਤ ਵਿਚ ਇਤਿਹਾਸਕ ਕਦਮ ਉਠਾਏ ਗਏ ਹਨ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਅÏਰਤਾਂ ਨੂੰ 1,000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਮੌਜੂਦਾ ਬਜਟ 'ਚ ਪੂਰਾ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਅਪ੍ਰੈਲ ਤੋਂ ਅਨੁਸੂਚਿਤ ਜਾਤੀਆਂ ਦੀਆਂ ਅÏਰਤਾਂ ਲਈ 1,500 ਰੁਪਏ ਤੇ ਜਨਰਲ ਸ਼੍ਰੇਣੀ ਦੀਆਂ ਅÏਰਤਾਂ ਲਈ 1,000 ਰੁਪਏ ਦੀ ਵਾਧੂ ਪੈਨਸ਼ਨ ਪ੍ਰਦਾਨ ਕਰਨ ਲਈ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਤੇ ਇਹ ਰਕਮਾਂ ਜਲਦੀ ਹੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਸਿੱਧੀਆਂ ਜਮ੍ਹਾਂ ਹੋ ਜਾਣਗੀਆਂ | ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਅÏਰਤਾਂ ਨੂੰ ਮੁਫ਼ਤ ਬੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ | ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ | ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ | ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ ਜਿਸ ਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ | 985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ | 2000 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਤੇ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ | ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਘਾਪੁਰ ਵਿਖੇ ਵਿਸ਼ਵ ਪੱਧਰੀ ਸਿਖਲਾਈ ਲਈ ਲਗਾਤਾਰ ਭੇਜਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 9000 ਤੋ ਜ਼ਿਆਦਾ ਆਧੁਨਿਕ ਪੇਂਡੂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | 40,000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ ਨਿਰਮਾਣ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿਚ ਪੰਜਾਬ 'ਚ ਰਿਕਾਰਡ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਹੁਣ ਤੱਕ ਸਰਕਾਰ ਵਲੋਂ 65000 ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਤੇ 5.5 ਲੱਖ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ | ਭਾਰਤ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦਾ ਗਠਨ ਪੰਜਾਬ ਵਿਚ ਕੀਤਾ ਗਿਆ ਹੈ ਜਿਸ ਨਾਲ 50.12 ਫੀਸਦ ਮੌਤ ਦੀ ਦਰ ਘਟੀ ਹੈ | ਪਹਿਲੀ ਵਾਰ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ | 50 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਲਈ ਮੁਫਤ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਇਤਿਹਾਸਕ ਕਾਰਵਾਈ ਕਰਦਿਆਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 92000 ਨਸ਼ਾ ਤਸਕਰ ਗਿ੍ਫਤਾਰ ਕੀਤੇ ਗਏ ਹਨ ਤੇ 14,700 ਗੈਂਗਸਟਰ ਗਿ੍ਫ਼ਤਾਰ ਕੀਤੇ ਗਏ ਹਨ | ਇਸ ਮੌਕੇ ਅੰਮਿ੍ਤ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਸੁਭਾਸ਼ ਮਹਿਤਾ, ਮਾਸਟਰ ਤਿਲਕ ਰਾਜ, ਵਾਰਡ ਇੰਚਾਰਜ ਅੰਕੁਸ਼ ਮਹਿਤਾ, ਰਮੇਸ਼ ਕੁਮਾਰ, ਲਛਮਣ ਦਾਸ, ਜਗਦੀਸ ਮਹਿਤਾ, ਵਰੁਣ ਸ਼ਰਮਾ, ਅਮਿਤ ਸੋਢੀ ਸਮੇਤ ਸ਼ਹਿਰ ਦੀਆਂ ਵੱਖ-ਵੱਖ ਸ਼ਖਸੀਅਤਾਂ ਮੌਜੂਦ ਸਨ |