20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ : ਲੰਬੜਦਾਰ

Ad Position 21
No active advertisement
ਅਜੀਤ ਡੈਸਕ 28-03-2026
ਬਟਾਲਾ, 27 ਮਾਰਚ (ਸਤਿੰਦਰ ਸਿੰਘ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਾਲਾਨਾ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਸ਼ਾਮ 7 ਤੋਂ ਰਾਤ 11 ਵਜੇ ਤੱਕ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਮੁੱਖ ਪ੍ਰਬੰਧਕ ਪਲਵਿੰਦਰ ਸਿੰਘ ਲੰਬੜਦਾਰ ਕੌਂਸਲਰ ਬਟਾਲਾ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਹਰ ਸਾਲ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾਂਦੇ ਇਸ ਗੁਰਮਤਿ ਸਮਾਗਮ ਵਿਚ ਪੰਥ ਦੇ ਨਾਮਵਰ ਕੀਰਤਨੀ, ਕਥਾਵਾਚਕ ਤੇ ਧਾਰਮਿਕ, ਸਮਾਜਿਕ, ਰਾਜਨੀਤਕ ਜਥੇਬੰਦੀਆਂ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਵੱਡੇ ਪੱਧਰ 'ਤੇ ਪਹੁੰਚ ਕੇ ਸਾਡੀ ਹੌਸਲਾ ਅਫਜ਼ਾਈ ਕਰਦੇ ਹਨ | ਸਮਾਗਮ 'ਚ ਪਹੁੰਚ ਰਹੀ ਸੰਗਤ ਲਈ ਬਾਬਾ ਸੁਰਿੰਦਰ ਸਿੰਘ ਲੰਗਰਾਂ ਵਾਲਿਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕਰ ਕੇ ਸੰਗਤਾਂ ਨੂੰ ਛਕਾਏ ਜਾਣਗੇ | ਮੱੁਖ ਪ੍ਰਬੰਧਕ ਪਲਵਿੰਦਰ ਸਿੰਘ ਲੰਬੜਦਾਰ ਨੇ ਦੱਸਿਆ ਕਿ ਪੰਥ ਦੇ ਨਾਮਵਰ ਕੀਰਤਨੀ, ਕਥਾਵਾਚਕਾਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਸਾਹਿਬ ਭਾਈ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ ਵਾਲੇ, ਤਰਨਜੀਤ ਸਿੰਘ ਖਾਲਸਾ ਨਿੱਕੇ ਘੁੰਮਣਾ ਵਾਲੇ, ਗਿਆਨੀ ਸਰਬਜੀਤ ਸਿੰਘ ਪੰਨਵਾਂ, ਭਾਈ ਗਗਨਦੀਪ ਸਿੰਘ ਬਟਾਲੇ ਵਾਲੇ ਪਹੁੰਚ ਕੇ ਸੰਗਤ ਨੂੰ ਨਾਮ ਬਾਣੀ ਨਾਲ ਜੋੜਨਗੇ |
Ad Position 22
No active advertisement
ਪਿਛਲੀ ਖ਼ਬਰ ਮਾਤਾ ਪ੍ਰਕਾਸ਼ ਕੌਰ ਰਿਆੜ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ ਅਗਲੀ ਖ਼ਬਰ ਦਿਹਾਤੀ ਖੇਤਰ ਦੇ ਪਸ਼ੂ ਪਾਲਨ ਵਿਭਾਗ 'ਚ ਦਰਜਾ ਚਾਰ ਦੀਆਂ ਅਸਾਮੀਆਂ ਖ਼ਾਲੀ, ਪਸ਼ੂ ਪਾਲਕ ਪ੍ਰੇਸ਼ਾਨ
Ad Position 24