20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਗੁਰਬਿੰਦਰ ਸਿੰਘ ਕਾਦੀਆਂ ਦੀ ਅਗਵਾਈ 'ਚ ਬਣ ਰਹੇ ਸਿਹਤ ਬੀਮਾ ਯੋਜਨਾ ਦੇ ਕਾਰਡ

Ad Position 21
No active advertisement
ਅਜੀਤ ਡੈਸਕ 28-03-2026
ਅਲੀਵਾਲ, 27 ਮਾਰਚ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫ਼ਤਹਿਗੜ੍ਹ ਚੂੜੀਆਂ 'ਚ ਇੰਚਾਰਜ ਬਲਬੀਰ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਤੇ ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ ਦੀ ਅਗਵਾਈ 'ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਏ ਜਾ ਰਹੇ ਹਨ | ਗੁਰਬਿੰਦਰ ਸਿੰਘ ਕਾਦੀਆਂ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ 'ਚ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਕਿ ਇਹ 10 ਲੱਖ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਵਿਚ ਕਿਸੇ ਤਰ੍ਹਾਂ ਕੋਈ ਮੁਸ਼ਕਲ ਪੇਸ਼ ਨਾ ਆਏ | ਉਨ੍ਹਾਂ ਦੱਸਿਆ ਕਿ ਹੁਣ ਤੱਕ ਕਾਦੀਆਂ ਰਾਜਪੂਤਾਂ, ਘਣੀਏ ਕੇ ਬਾਂਗਰ, ਆਲੀਵਾਲ ਅਰਾਈਆਂ, ਰਿਆਲੀ ਕਲਾਂ, ਰਿਆਲੀ ਖੁਰਦ, ਦਾਬਾਂਵਾਲ, ਧੀਰ, ਕੋਟਲਾ ਬਾਮਾ, ਜਾਂਗਲਾ ਵਿਚ ਕੈਂਪ ਲੱਗ ਚੁੱਕੇ ਹਨ ਤੇ ਇਨ੍ਹਾਂ ਪਿੰਡਾਂ 'ਚ ਬਹੁਤੇ ਲੋਕਾਂ ਦੇ ਕਾਰਡ ਬਣ ਚੁੱਕੇ ਹਨ | ਇਸ ਤਰ੍ਹਾਂ ਪੂਰੇ ਹਲਕੇ ਦੇ ਬਾਕੀ ਪਿੰਡਾਂ 'ਚ ਵੀ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਹਲਕੇ ਦੇ ਸਾਰੇ ਲੋਕਾਂ ਦੇ ਕਾਰਡ ਛੇਤੀ ਤੋਂ ਛੇਤੀ ਕਾਰਡ ਬਣਾਏ ਜਾ ਸਕਣ | ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਦੇ ਲੋਕਾਂ ਨੂੰ ਬਲਾਕ ਪ੍ਰਧਾਨਾਂ ਤੇ ਇਸਤਰੀ ਵਿੰਗ ਦੇ ਕੋਆਰਡੀਨੇਟਰ ਦਵਿੰਦਰ ਕੌਰ, ਆਪ ਦੀ ਜੁਝਾਰੂ ਮਹਿਲਾ ਗੁਰਪ੍ਰੀਤ ਕੌਰ ਪੰਨੂੰ ਤੇ ਹੋਰ ਅਹੁਦੇਦਾਰਾਂ ਵਲੋਂ ਜਨਤਾ ਨੂੰ ਸਰਕਾਰ ਦੀਆਂ ਸਾਰੀਆਂ ਸਕੀਮਾਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਫਤਹਿਗੜ੍ਹ ਚੂੜੀਆਂ ਸ਼ਹਿਰ ਵਾਸੀਆਂ ਨੂੰ ਹਲਕਾ ਇੰਚਾਰਜ ਪੰਨੂੰ ਨੇ ਸਰਕਾਰ ਦੀਆਂ ਨੀਤੀਆਂ ਨੂੰ ਸਕਰੀਨ ਰਾਹੀਂ ਕੀਤਾ ਸਾਂਝ... ਅਗਲੀ ਖ਼ਬਰ ਰਾਮਗੜ੍ਹੀਆ ਅਕਾਲ ਫੈੱਡਰੇਸ਼ਨ ਵਲੋਂ ਜਗਜੀਤ ਸਿੰਘ ਰਿਹਾਨ ਜ਼ੋਨ ਇੰਚਾਰਜ ਨਿਯੁਕਤ
Ad Position 24