20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 'ਕੰਜਕ ਪੂਜਨ'

Ad Position 21
No active advertisement
ਅਜੀਤ ਡੈਸਕ 28-03-2026
ਬਟਾਲਾ, 27 ਮਾਰਚ (ਸਤਿੰਦਰ ਸਿੰਘ)- ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਵਿਖੇ ਨਵਰਾਤਰਿਆਂ ਦੇ ਸ਼ੁਭ ਮੌਕੇ 'ਕੰਜਕ ਪੂਜਨ' ਦਾ ਤਿਉਹਾਰ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਉਪਮਾ ਮਹਾਜਨ ਤੇ ਅਧਿਆਪਕ ਵਰਗ ਵਲੋਂ ਨੰਨ੍ਹੀਆਂ ਕੰਨਿਆਵਾਂ ਨੂੰ ਦੇਵੀ ਦਾ ਰੂਪ ਮੰਨ ਕੇ ਉਨ੍ਹਾਂ ਦੀ ਪੂਜਾ ਕੀਤੀ ਗਈ | ਪਿ੍ੰਸੀਪਲ ਡਾ. ਉਪਮਾ ਮਹਾਜਨ ਨੇ ਖੁਦ ਨੰਨ੍ਹੀਆਂ ਬੱਚੀਆਂ ਦੇ ਚਰਨ ਧੋ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਤੇ ਆਰਤੀ ਉਤਾਰੀ | ਕੰਜਕਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਕਟਰ ਉਪਮਾ ਮਹਾਜਨ ਨੇ ਕਿਹਾ ਕਿ ਸਾਡੇ ਸਮਾਜ ਵਿਚ ਧੀਆਂ ਦਾ ਸਤਿਕਾਰ ਸਭ ਤੋਂ ਉੱਪਰ ਹੈ | ਕੰਜਕ ਪੂਜਨ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਹਰ ਬੱਚੀ ਵਿਚ ਦੇਵੀ ਦਾ ਅੰਸ਼ ਹੁੰਦਾ ਹੈ | ਵਿਦਿਆਰਥੀਆਂ ਵਿਚ ਇਸ ਦਿਨ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਪਵਿੱਤਰ ਮੌਕੇ ਸਕੂਲ ਦੇ ਚੇਅਰਮੈਨ ਸ: ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਸ: ਗੁਰਜੀਤ ਸਿੰਘ ਬੈਂਸ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ, ਪਿ੍ੰਸੀਪਲ ਡਾ. ਉਪਮਾ ਮਹਾਜਨ ਤੇ ਸਮੂਹ ਅਧਿਆਪਕਾਂ ਵਲੋਂ ਕੰਜਕਾਂ ਦਾ ਸਤਿਕਾਰ ਕੀਤਾ ਗਿਆ ਤੇ ਇਸ ਪਵਿੱਤਰ ਦਿਹਾੜੇ 'ਤੇ ਸਭ ਨੂੰ ਮੁਬਾਰਕਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਡੀ.ਐੱਸ.ਪੀ. ਹਰੀਸ਼ ਬਹਿਲ ਦਾ ਗਲੈਕਸੀ ਰੈਸਟੋਰੈਂਟ ਪਹੁੰਚਣ 'ਤੇ ਸਨਮਾਨ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ 'ਚ ਸ਼ਾਮਿਲ ਹੋਣ ਸਮੇਤ ਹਰ ਤਰ੍ਹਾਂ ਦੀਆਂ ਸੇਵਾਵਾਂ ਨਿਭਾਉਣ ਵਾਲਿਆਂ ਦਾ ਜਥੇ. ਲੰਗਾਹ ਵਲੋਂ ਧੰਨਵਾਦ
Ad Position 24