20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸਾਹਿਤਕਾਰ ਮਾਸਟਰ ਰਵੀ ਕੁਮਾਰ ਮੰਗਲਾ ਨੂੰ ਸਾਹਿਤ ਦੇ ਖੇਤਰ 'ਚ ਮਿਲਿਆ ਸੇਵਾ ਰਤਨ ਐਵਾਰਡ

Ad Position 21
No active advertisement
ਅਜੀਤ ਡੈਸਕ 28-03-2026
ਗੁਰਦਾਸਪੁਰ, 27 ਮਾਰਚ (ਚੱਕਰਾਜਾ)- ਗੁਰਦਾਸਪੁਰ ਜ਼ਿਲ੍ਹੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਰਹੱਦੀ ਪਿੰਡ ਦਬੁਰਜੀ/ਮਰਾੜਾ ਦੇ ਵਸਨੀਕ ਸਾਹਿਤਕਾਰ ਮਾਸਟਰ ਰਵੀ ਕੁਮਾਰ ਮੰਗਲਾ ਨੂੰ ਮਾਨ ਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ 'ਚ ਸਾਹਿਤ ਦੇ ਖੇਤਰ ਵਿਚ ਲਗਾਤਾਰ ਕੰਮ ਬਦਲੇ ਸੇਵਾ ਰਤਨ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਮਾਨ ਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਦੇ ਸੰਸਥਾਪਕ ਮਾਨ ਸਿੰਘ ਸੁਥਾਰ, ਜਨਰਲ ਸਕੱਤਰ ਇਕਬਾਲ ਸਿੰਘ ਸਹੋਤਾ, ਪ੍ਰਧਾਨ ਸੀਆ ਭਾਰਤੀ, ਡਾਇਰੈਕਟਰ ਵੰਦਨਾ ਠਾਕੁਰ, ਪੰਥਕ ਕਵੀ ਡਾ: ਹਰੀ ਸਿੰਘ ਜਾਚਕ, ਅਰਜੁਨ ਐਵਾਰਡੀ ਸੁੱਚਾ ਸਿੰਘ ਤੇ ਉੱਘੀ ਸਾਹਿਤਕਾਰਾ ਸਟੇਟ ਐਵਾਰਡੀ ਡਾ: ਗੁਰਚਰਨ ਕੌਰ ਕੋਚਰ ਨੇ ਪੰਜਾਬੀ ਭਵਨ ਲੁਧਿਆਣਾ ਦੇ ਮੰਚ 'ਤੇ ਪ੍ਰਦਾਨ ਕੀਤਾ | ਜ਼ਿਕਰਯੋਗ ਹੈ ਕਿ ਮਾਸਟਰ ਰਵੀ ਕੁਮਾਰ ਮੰਗਲਾ ਪਿਛਲੇ ਪੰਜ ਸਾਲਾਂ ਤੋਂ ਸਾਹਿਤ ਸਿਰਜਣਾ ਕਰ ਰਹੇ ਹਨ | ਇਸ ਤੋਂ ਇਲਾਵਾ ਉਹ ਪੰਜ ਕਹਾਣੀ ਸੰਗ੍ਰਹਿ, ਦੋ ਗ਼ਜ਼ਲ ਸੰਗ੍ਰਹਿ, ਇਕ ਬਾਲ ਸਾਹਿਤ ਕਾਵਿ ਸੰਗ੍ਰਹਿ ਤੇ ਦੋ ਕਾਵਿ ਸੰਗ੍ਰਹਿ ਲਿਖ ਚੁੱਕੇ ਹਨ, ਜਿਨ੍ਹਾਂ ਦੇ ਖਰੜੇ ਤਿਆਰ ਹਨ ਤੇ ਆਉਣ ਵਾਲੇ ਦਿਨਾਂ ਵਿਚ ਛਪਾਏ ਜਾਣਗੇ | ਹੁਣ ਤੱਕ ਮਾਸਟਰ ਰਵੀ ਕੁਮਾਰ ਮੰਗਲਾ ਨੂੰ ਕਈ ਸਾਹਿਤਿਕ ਸਭਾਵਾਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ | ਇਸ ਸਨਮਾਨ ਲਈ ਮਾਸਟਰ ਰਵੀ ਕੁਮਾਰ ਮੰਗਲਾ ਨੇ ਮਾਨ ਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਮÏਤ ਬਣੀ ਰਹੱਸ ਅਗਲੀ ਖ਼ਬਰ ਡੀ.ਐੱਸ.ਪੀ. ਹਰੀਸ਼ ਬਹਿਲ ਦਾ ਗਲੈਕਸੀ ਰੈਸਟੋਰੈਂਟ ਪਹੁੰਚਣ 'ਤੇ ਸਨਮਾਨ
Ad Position 24