19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਦੀਨਾਨਗਰ ਮੀਰਥਲ ਰੋਡ 'ਤੇ ਧਮਰਾਈ ਵਿਖੇ ਬਣੇ ਪੁਲ ਤੋਂ ਆਵਾਜਾਈ ਸ਼ੁਰੂ ਕੀਤੀ ਜਾਵੇ- ਕਮਲਜੀਤ/ਦਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 28-03-2026
ਦੀਨਾਨਗਰ, 27 ਮਾਰਚ (ਸੋਢੀ/ਸ਼ਰਮਾ/ਘੁੰਮਣ)- ਦੀਨਾਨਗਰ ਤੋਂ ਮੀਰਥਲ ਰੋਡ 'ਤੇ ਪਿੰਡ ਧਮਰਾਈ ਵਿਖੇ ਅਪਰਬਾਰੀ ਦੁਆਬ ਨਹਿਰ 'ਤੇ ਉਸਾਰੇ ਗਏ ਪੁੱਲ ਦਾ ਨਿਰਮਾਣ ਕਾਰਜ ਅਜੇ ਤੱਕ ਪੂਰਾ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਉਕਤ ਵਿਚਾਰ ਪ੍ਰਗਟ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਅਤੇ ਸਰਪੰਚ ਦਲਬੀਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਜਨਵਰੀ ਮਹੀਨੇ ਪੁੱਲ 'ਤੇ ਆਵਾਜਾਈ ਸ਼ੁਰੂ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ ਸੀ, ਉਦੋਂ ਸਬੰਧਤ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ ਜਲਦ ਇਸ ਪੁੱਲ ਦਾ ਨਿਰਮਾਣ ਕਾਰਜ ਪੂਰਾ ਕਰਕੇ ਉਸ ਤੋਂ ਆਵਾਜਾਈ ਸ਼ੁਰੂ ਕਰ ਦਿੱਤੀ ਜਾਵੇਗੀ ਪਰ ਬੜੇ ਦੁੱਖ ਦੀ ਗੱਲ ਹੈ ਕਿ ਅਜੇ ਤੱਕ ਇਸ ਪੁੱਲ ਦਾ ਨਿਰਮਾਣ ਕਾਰਜ ਪੂਰਾ ਕਰਕੇ ਇਸ ਤੋਂ ਆਵਾਜਾਈ ਆਰੰਭ ਨਹੀਂ ਹੋਈ ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹੁਣ ਕੁਝ ਦਿਨਾਂ ਵਿਚ ਕਿਸਾਨਾਂ ਨੇ ਆਪਣੀਆਂ ਫ਼ਸਲਾਂ ਲੈ ਕੇ ਮੰਡੀਆਂ ਵਿਚ ਜਾਣਾ ਹੈ ਤੇ ਇਸ ਨਹਿਰ 'ਤੇ ਬਣੇ ਦੂਸਰੇ ਪੁੱਲ ਦੀ ਹਾਲਤ ਖ਼ਸਤਾ ਹੈ | ਉਨ੍ਹਾਂ ਕਿਹਾ ਕਿ ਹੁਣ ਕਾਫੀ ਸਮਾਂ ਬੀਤ ਗਿਆ ਹੈ ਤੇ ਇਸ ਪੁੱਲ 'ਤੇ ਆਵਾਜਾਈ ਨੂੰ ਸ਼ੁਰੂ ਕਰਕੇ ਇਲਾਕੇ ਦੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਜਲਦ ਇਸ ਪੁੱਲ ਦਾ ਨਿਰਮਾਣ ਕਾਰਜ ਪੂਰਾ ਕਰਕੇ ਇਸ ਤੋਂ ਆਵਾਜਾਈ ਬਹਾਲ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਫਿਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ
Ad Position 24