ਫਤਹਿਗੜ੍ਹ ਚੂੜੀਆਂ, 27 ਮਾਰਚ (ਅਵਤਾਰ ਸਿੰਘ ਰੰਧਾਵਾ)- ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਇਲਾਕੇ ਦੀਆਂ ਸ਼ਖਸ਼ੀਅਤਾਂ ਪਹੁੰਚੀਆਂ ਤੇ ਵਿਦਿਆਰਥੀਆਂ ਦੇ ਮਾਪੇ ਸ਼ਾਮਲ ਹੋਏ | ਸਕੂਲ ਦੇ ਚੇਅ. ਰਵਿੰਦਰ ਕੌਰ, ਡਾਇ. ਦਰਸ਼ਪ੍ਰੀਤ ਸਿੰਘ, ਦਵਿੰਦਰ ਕੌਰ ਤੇ ਪਿ੍ੰਸੀਪਲ ਚਰਨਜੀਤ ਸਿੰਘ ਨੇ ਪਹੁੰਚੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਵਿਦਿਆਰਥੀਆਂ ਦੀਆਂ ਉਪਲੱਬਧੀਆਂ ਬਾਰੇ ਸਾਲਾਨਾ ਰਿਪੋਰਟ ਪੇਸ਼ ਕਰਦੇ ਹੋਏ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਮਾਗਮ ਦੀ ਸ਼ੁਰੂਆਤ ਬੱਚਿਆਂ ਨੇ ਨਿਰੋਲ ਗੁਰਬਾਣੀ ਦੇ ਕੀਰਤਨ ਨਾਲ ਕੀਤੀ | ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਨਾਟਕ, ਗੀਤ ਅਤੇ ਕੋਰੀਓਗ੍ਰਾਫੀ ਰਾਹੀਂ ਦਰਸ਼ਕਾਂ ਦਾ ਮਨ ਮੋਹਿਆ | ਇਸ ਮੌਕੇ ਪੜ੍ਹਾਈ, ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ, ਸਰਟੀਫਿਕੇਟ ਤੇ ਧਾਰਮਿਕ ਪ੍ਰੀਖਿਆ ਦੇ ਇਨਾਮ ਦਿੱਤੇ ਗਏ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਏ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਤੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ |