ਗੁਰਦਾਸਪੁਰ, 27 ਮਾਰਚ (ਚੱਕਰਾਜਾ)- ਹਲਕਾ ਦੀਨਾਨਗਰ ਨਾਲ ਸਬੰਧਿਤ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਨੰਗਲ ਡਾਲਾ ਜਿਨ੍ਹਾਂ ਦੇ ਸਹੁਰਾ ਹਰਜੀਤ ਸਿੰਘ ਸੇਖਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਸੰਧੂ ਅੱਜ ਉਨ੍ਹਾਂ ਦੇ ਗ੍ਰਹਿ ਪਹੁੰਚੇ ਜਿਥੇ ਉਨ੍ਹਾਂ ਨੇ ਗੁਰਦੀਪ ਸਿੰਘ ਨੰਗਲ ਡਾਲਾ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਹਰਜੀਤ ਸਿੰਘ ਸੇਖਾ ਦੇ ਅਕਾਲ ਚਲਾਣੇ ਨਾਲ ਪਰਿਵਾਰ ਤੇ ਸਮਾਜ ਨੰੂ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ | ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ | ਇਸ ਮੌਕੇ ਸਰਕਲ ਪ੍ਰਧਾਨ ਦੋਰਾਂਗਲਾ ਗੁਰਪ੍ਰੀਤ ਸਿੰਘ ਚੌਂਤਰਾ, ਕਰਨਜੀਤ ਸਿੰਘ ਜੀਣਾ, ਕੁਲਦੀਪ ਸਿੰਘ ਖ਼ਾਲਸਾ, ਜਗੀਰ ਸਿੰਘ ਖੁਸ਼ੀਪੁਰ, ਸਤਨਾਮ ਸਿੰਘ ਸੇਖਾ, ਬਲਬੀਰ ਸਿੰਘ ਸੇਖਾ, ਜਗੀਰ ਸਿੰਘ ਸੇਖਾ ਅਤੇ ਅਜੀਤ ਸਿੰਘ ਆਦਿ ਉਨ੍ਹਾਂ ਦੇ ਨਾਲ ਮੌਜੂਦ ਸਨ |