ਗੁਰਦਾਸਪੁਰ, 27 ਮਾਰਚ (ਅਸ਼ੋਕ ਸ਼ਰਮਾ)- ਭਾਰਤ ਸਰਕਾਰ ਹਮੇਸ਼ਾ ਪੰਜਾਬ ਦੇ ਹਿਤਾਂ ਲਈ ਹਿਤੈਸ਼ੀ ਰਹੀ ਹੈ ਤੇ ਲੋਕਾਂ ਨੰੂ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਸ ਸੰਬੰਧੀ ਸੀਨੀਅਰ ਭਾਜਪਾ ਆਗੂ ਐਡਵੋਕੇਟ ਰਾਕੇਸ਼ ਕੁਮਾਰ ਨਡਾਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਤੇ ਖ਼ਾਸ ਕਰਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਯਤਨਾਂ ਸਦਕਾ ਵੰਦੇ ਭਾਰਤ ਟਰੇਨ ਦਾ ਗੁਰਦਾਸਪੁਰ ਵਿਖੇ ਸਟਾਪ ਹੋਣ ਨਾਲ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਲੋਕਾਂ 'ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਇਹ ਟਰੇਨ ਕਾਫ਼ੀ ਲਾਹੇਵੰਦ ਸਾਬਤ ਹੋਣ ਦੇ ਨਾਲ ਨਾਲ ਵਪਾਰੀ ਵਰਗ ਤੇ ਆਮ ਜਨਤਾ ਨੰੂ ਵੀ ਰਾਹਤ ਮਿਲੇਗੀ | ਉਨ੍ਹਾਂ ਕੇਂਦਰੀ ਤੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲੰਧਰ ਪਠਾਨਕੋਟ ਦਾ ਰੂਟ ਬਦਲਣ ਨਾਲ ਗੁਰਦਾਸਪੁਰ, ਅੰਮਿ੍ਤਸਰ ਤੇ ਪਠਾਨਕੋਟ ਦੇ ਲੋਕਾਂ 'ਚ ਵੈਸ਼ਨੋ ਮਾਤਾ ਦੇ ਦਰਸ਼ਨਾਂ ਲਈ ਅਥਾਹ ਵਾਧਾ ਹੋਵੇਗਾ ਅਤੇ ਹਰ ਵਰਗ ਦੇ ਲੋਕ ਮਾਤਾ ਰਾਣੀ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕਰ ਸਕਣਗੇ |