18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪਿੰਡ ਖੋਖਰ ਦੀਆਂ ਮਹਿਲਾਵਾਂ ਨੂੰ ਮਾਨ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ

Ad Position 21
No active advertisement
ਅਜੀਤ ਡੈਸਕ 28-03-2026
ਅਲੀਵਾਲ, 27 ਮਾਰਚ (ਸੁੱਚਾ ਸਿੰਘ ਬੁੱਲੋਵਾਲ)- ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਖੋਖਰ 331 'ਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਗੁਰਪ੍ਰੀਤ ਕੌਰ ਪੰਨੂੰ ਅਤੇ ਹਲਕਾ ਕੋਆਰਡੀਨੇਟਰ ਦਵਿੰਦਰ ਕੌਰ ਦੀ ਅਗਵਾਈ ਹੇਠ ਮਹਿਲਾ ਵਿੰਗ ਦੇ ਅਹੁਦੇਦਾਰਾਂ, ਮੈਂਬਰਾਂ ਤੇ ਪਿੰਡ ਦੀਆਂ ਹੋਰ ਮਹਿਲਾਵਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਮਾਨ ਸਰਕਾਰ ਦੁਆਰਾ ਮਹਿਲਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਹਲਕੇ ਦੀਆਂ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਸਬੰਧੀ, ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਦਾ ਮੁਫ਼ਤ ਇਲਾਜ ਨਾਲ ਜਿੱਥੇ ਹਰ ਪੰਜਾਬੀ ਪਰਿਵਾਰ ਨੂੰ ਇਲਾਜ ਖ਼ਰਚ ਤੋਂ ਚਿੰਤਾ-ਮੁਕਤ ਕੀਤਾ ਹੈ ਉੱਥੇ ਸਿਹਤ ਖੇਤਰ 'ਚ ਇਕ ਨਵੀਂ ਮਿਸਾਲ ਪੈਦਾ ਕੀਤੀ ਹੈ | ਮਾਨ ਸਰਕਾਰ ਵਲੋਂ ਮਹਿਲਾਵਾਂ ਲਈ ਸਤਿਕਾਰ ਵਜੋਂ ਹਰ ਮਹੀਨੇ 1000-1500 ਵਾਲੀ ਸਕੀਮ ਬਾਰੇ ਵੀ ਜਾਣੂ ਕਰਵਾਇਆ ਗਿਆ | ਇਸ ਮੌਕੇ ਮਨਦੀਪ ਕੌਰ ਪੰਨੂੰ ਸਮੇਤ ਸਰਪੰਚ ਸ਼੍ਰੀਮਤੀ ਲਛਮੀ, ਨਿੰਦਰ ਕੌਰ, ਲਖਵਿੰਦਰ ਕੌਰ, ਮਨਦੀਪ ਕੌਰ, ਪੂਜਾ, ਰੇਖਾ, ਨਰਿੰਦਰ ਕੌਰ, ਅਮਨਦੀਪ ਕੌਰ, ਅੱਕੀ, ਜਸਬੀਰ ਕੌਰ, ਸੋਮਾ, ਨੀਤੂ ਬਾਲਾ, ਸੁਮਨਦੀਪ ਕੌਰ, ਮਮਤਾ, ਦਰਸ਼ਨਾ, ਰੱਜੀ, ਸਵਿੰਦਰ ਕੌਰ, ਰਾਜ, ਕਸ਼ਮੀਰ ਕੌਰ, ਜਸਬੀਰ ਕੌਰ, ਸੋਨੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਸ਼ਹਿਰ ਦੀਆਂ ਮੰਗਾਂ ਵੱਲ ਜ਼ਿਲ੍ਹਾ ਪ੍ਰਸ਼ਾਸਨ ਨਹੀਂ ਦੇ ਰਿਹਾ ਧਿਆਨ-ਕਾਮਰੇਡ ਅਮਰਜੀਤ ਸਿੰਘ ਸੈਣੀ ਅਗਲੀ ਖ਼ਬਰ ਰੁਪਿੰਦਰ ਕੌਰ ਨੇ ਨਾਇਬ ਤਹਿਸੀਲਦਾਰ ਧਾਰੀਵਾਲ ਦਾ ਚਾਰਜ ਸੰਭਾਲਿਆ
Ad Position 24