18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 28-03-2026
ਬਟਾਲਾ, 27 ਮਾਰਚ (ਬੁੱਟਰ)- ਗੁਰਦੁਆਰਾ ਅਰਬਨ ਅਸਟੇਟ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਤੇ ਹੋਰ ਸ਼ਹੀਦੀ ਸਿੰਘਾਂ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਲਾਕੇ ਦੀਆਂ ਸਮੂਹ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਡਾ. ਗੁਰਿੰਦਰ ਸਿੰਘ ਦੇ ਸਹਿਯੋਗ ਨਾਲ ਰਾਗਮਈ ਕੀਰਤਨ ਦਰਬਾਰ ਹੋਇਆ | ਇਸ ਮੌਕੇ ਪਿ੍ੰ. ਸੁਖਵੰਤ ਸਿੰਘ ਜਵੱਦੀ ਕਲਾਂ, ਡਾ. ਗੁਰਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਈਸ਼ਰ ਸਿੰਘ ਲੁਧਿਆਣਾ ਵਾਲੇ ਦੇ ਜਥਿਆਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਵੱਖ-ਵੱਖ ਰਾਗਾਂ ਵਿਚ ਕੀਰਤਨ ਕਰ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰੰ. ਸੁਖਵੰਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਵਿਚ ਰਾਗਾਂ ਦੀ ਮਹੱਤਤਾ ਤੇ ਪਰੰਪਰਾ ਬਾਰੇ ਜਾਣੂ ਕਰਵਾਇਆ | ਸਟੇਜ ਸਕੱਤਰ ਦੀ ਸੇਵਾ ਮਾਸਟਰ ਜੋਗਿੰਦਰ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਜੋਗਿੰਦਰ ਸਿੰਘ ਧਾਰੀਵਾਲ, ਮਾ. ਗੁਰਨਾਮ ਸਿੰਘ ਬਾਜਵਾ, ਬਾਬਾ ਰਾਜਿੰਦਰ ਸਿੰਘ, ਭਾਈ ਅਵਤਾਰ ਸਿੰਘ, ਭਾਈ ਗੁਰਪ੍ਰੀਤ ਸਿੰਘ ਤੇ ਹੋਰ ਵੀ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ 4 ਰੋਜ਼ਾ ਸਾਲਾਨਾ ਰੂਹਾਨੀ ਗੁਰਮਤਿ ਸਮਾਗਮ ਇਕ ਅਪ੍ਰੈਲ ਤੋਂ
Ad Position 24