17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 28-03-2026
ਦੀਨਾਨਗਰ, 27 ਮਾਰਚ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਸ਼ਹੀਦ ਭਗਤ ਵੈਲਫੇਅਰ ਸੁਸਾਇਟੀ ਦੀਨਾਨਗਰ ਵਲੋਂ ਪ੍ਰਧਾਨ ਰਮੇਸ਼ ਪਾਲ ਦੀ ਅਗਵਾਈ ਹੇਠ ਐਸ.ਐਸ.ਐਮ. ਕਾਲਜ ਦੀਨਾਨਗਰ ਵਿਖੇ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ. ਤੁਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸੁਸਾਇਟੀ ਦੇ ਜਨਰਲ ਸਕੱਤਰ ਕਿ੍ਪਾਲ ਸਿੰਘ ਨੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼ੇ ਕਦਮ ਉੱਪਰ ਚੱਲਦੇ ਹੋਏ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਦੀ ਪੇ੍ਰਰਨਾ ਦਿੱਤੀ | ਮੁੱਖ ਮਹਿਮਾਨ ਪਿ੍ੰਸੀਪਲ ਡਾ: ਆਰ.ਕੇ. ਤੁਲੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਸਾਨੂੰ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਯੋਗਦਾਨ ਦੇਣਾ ਚਾਹੀਦਾ ਹੈ | ਪ੍ਰੈਸ ਸਕੱਤਰ ਪ੍ਰੋ: ਸੁਬੀਰ ਰਗਬੋਤਰਾ ਨੇ ਸ਼ਹੀਦ ਭਗਤ ਸਿੰਘ ਅਤੇ ਕ੍ਰਾਂਤੀਕਾਰੀ ਸ਼ਹੀਦਾਂ ਦੇ ਜੀਵਨ ਬਾਰੇ ਵਿਚਾਰ ਪੇਸ਼ ਕੀਤੇ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸੁਸਾਇਟੀ ਦੇ ਮੀਤ ਪ੍ਰਧਾਨ ਮਾਸਟਰ ਭੁਪਿੰਦਰ ਸਿੰਘ ਵਲੋਂ ਨਿਭਾਈ ਗਈ | ਇਸ ਤੋਂ ਇਲਾਵਾ ਐਸ.ਡੀ.ਓ. ਹੇਮ ਰਾਜ ਅਤੇ ਪ੍ਰੋ: ਕੰਵਲਜੀਤ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸੁਭਾਸ਼ ਕੁਮਾਰ, ਜੋਧ ਰਾਜ, ਦੀਪਕ ਸਿੰਗਲਾ, ਤੀਰਥ ਰਾਜ, ਸੁਰਿੰਦਰ ਸਿੰਘ, ਡਾ: ਸੁਭਾਸ਼, ਠਾਕੁਰ ਸੁਭਾਸ਼ ਸਿੰਘ, ਪ੍ਰੋ. ਰਾਜਨ ਹਾਂਡਾ, ਪ੍ਰੋ. ਸੁਸ਼ਮਾ, ਪ੍ਰੋ. ਨਵਿਤਾ, ਪ੍ਰੋ. ਮਨਜੀਤ, ਪ੍ਰੋ. ਸ਼ਵਿਾਨੀ ਠਾਕੁਰ, ਪ੍ਰੋ. ਅਮਰਜੀਤ ਕੌਰ ਅਤੇ ਪ੍ਰੋ. ਵੰਦਨਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਕਾਨਵੈਂਟ ਸਕੂਲ ਨਿਕੋਸਰਾਂਏ ਦਾ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਨੇ ਸਾਲਾਨਾ ਨਤੀਜੇ ਐਲਾਨੇ
Ad Position 24