17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਭਾਜਪਾ ਮੰਡਲ ਪ੍ਰਧਾਨ ਨਿਪੁਨ ਗੁਪਤਾ ਵਲੋਂ ਕੇਂਦਰ ਸਰਕਾਰ ਦੇ ਕਸਟਮ ਡਿਊਟੀ 'ਚ ਕਟੌਤੀ ਦੇ ਫ਼ੈਸਲੇ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 28-03-2026
ਪਠਾਨਕੋਟ, 27 ਮਾਰਚ (ਸੁਮਿਤ)- ਭਾਜਪਾ ਮੰਡਲ ਪ੍ਰਧਾਨ ਨਿਪੁਨ ਗੁਪਤਾ ਨੇ ਕੇਂਦਰ ਸਰਕਾਰ ਵਲੋਂ ਕਸਟਮ ਡਿਊਟੀ ਵਿਚ ਕਟੌਤੀ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਆਮ ਜਨਤਾ ਦੇ ਹਿਤ ਵਿਚ ਚੁੱਕਿਆ ਅਹਿਮ ਕਦਮ ਦੱਸਿਆ | ਉਨ੍ਹਾਂ ਕਿਹਾ ਕਿ ਮੌਜੂਦਾ ਆਲਮੀ ਹਾਲਾਤ 'ਚ ਜਦੋਂ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤਾਂ ਕੇਂਦਰ ਸਰਕਾਰ ਵਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਰਨਾ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਪੈਟਰੋਲ ਦੀ ਕੀਮਤ 'ਚ 10 ਰੁਪਏ ਤੇ ਡੀਜ਼ਲ ਦੀ ਕੀਮਤ 'ਚ 13 ਰੁਪਏ ਦੀ ਕਟੌਤੀ ਕਰਕੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਨਾ ਸਿਰਫ਼ ਆਮ ਨਾਗਰਿਕਾਂ ਦੀਆਂ ਜੇਬਾਂ 'ਤੇ ਬੋਝ ਘਟੇਗਾ, ਸਗੋਂ ਆਵਾਜਾਈ ਦੇ ਖ਼ਰਚੇ ਘਟਣ ਨਾਲ ਮਹਿੰਗਾਈ 'ਤੇ ਵੀ ਸਕਰਾਤਮਿਕ ਅਸਰ ਪਵੇਗਾ | ਉਨ੍ਹਾਂ ਕਿਹਾ ਕਿ ਭਾਰਤ ਤੇਜ਼ੀ ਨਾਲ ਆਰਥਿਕ ਤੌਰ 'ਤੇ ਮਜ਼ਬੂਤ ਦੇਸ਼ ਵਜੋਂ ਉੱਭਰ ਰਿਹਾ ਹੈ ਤੇ ਅਜਿਹੇ ਫੈਸਲੇ ਦਰਸਾਉਂਦੇ ਹਨ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਸੰਵੇਦਨਸ਼ੀਲ ਹੈ | ਨਿਪੁਨ ਗੁਪਤਾ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਅਜਿਹੇ ਲੋਕ ਭਲਾਈ ਫ਼ੈਸਲਿਆਂ ਦਾ ਸਵਾਗਤ ਕਰਨ ਤੇ ਬੇਲੋੜੀਆਂ ਅਫ਼ਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਜ਼ਿਆਦਾਤਰ ਪੈਟਰੋਲ ਪੰਪਾਂ 'ਤੇ ਲੰਬੀਆਂ ਕਤਾਰਾਂ ਅਗਲੀ ਖ਼ਬਰ ਕੋਆਰਡੀਨੇਟਰ ਮਾਸਟਰ ਰਾਮ ਲਾਲ ਦੇ ਗ੍ਰਹਿ ਵਿਖੇ ਕਾਂਗਰਸ ਸੇਵਾ ਦਲ ਵਲੋਂ ਮੀਟਿੰਗ
Ad Position 24