17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼ਹਿਰ ਦੇ ਜ਼ਿਆਦਾਤਰ ਪੈਟਰੋਲ ਪੰਪਾਂ 'ਤੇ ਲੰਬੀਆਂ ਕਤਾਰਾਂ

Ad Position 21
No active advertisement
ਅਜੀਤ ਡੈਸਕ 28-03-2026
ਪਠਾਨਕੋਟ, 27 ਮਾਰਚ (ਸੁਮਿਤ)- ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਰਾਹਤ ਦੇਣ ਲਈ ਐਕਸਾਈਜ਼ ਡਿਊਟੀ ਵਿਚ ਕਰੀਬ 10 ਫੀਸਦੀ ਦੀ ਕਟੌਤੀ ਕਰਨ ਦੇ ਬਾਵਜੂਦ ਸ਼ਹਿਰ ਦੇ ਪੈਟਰੋਲ ਪੰਪਾਂ 'ਤੇ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ | ਅਮਰੀਕਾ ਤੇ ਈਰਾਨ ਵਿਚਾਲੇ ਪਿਛਲੇ ਇਕ ਮਹੀਨੇ ਤੋਂ ਵਧੇ ਤਣਾਅ ਦਾ ਅਸਰ ਹੁਣ ਵਿਸ਼ਵ ਪੱਧਰ 'ਤੇ ਦੇਖਿਆ ਜਾ ਰਿਹਾ ਹੈ ਜਿਸ ਨਾਲ ਤੇਲ ਤੇ ਗੈਸ ਸਪਲਾਈ ਨੂੰ ਲੈ ਕੇ ਲੋਕਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ | ਇਸ ਖ਼ਦਸ਼ੇ ਕਾਰਨ ਬੀਤੀ ਰਾਤ ਤੋਂ ਹੀ ਸ਼ਹਿਰ ਦੇ ਜ਼ਿਆਦਾਤਰ ਪੈਟਰੋਲ ਪੰਪਾਂ 'ਤੇ ਲੰਬੀਆਂ ਕਤਾਰਾਂ ਲੱਗ ਗਈਆਂ | ਲੋਕ ਵੱਡੀ ਗਿਣਤੀ ਵਿਚ ਆਪਣੇ ਵਾਹਨਾਂ 'ਚ ਤੇਲ ਭਰਨ ਲਈ ਪਹੁੰਚ ਰਹੇ ਹਨ ਜਿਸ ਕਾਰਨ ਕਈ ਥਾਵਾਂ 'ਤੇ ਹਫੜਾ-ਦਫੜੀ ਵਰਗੀ ਸਥਿਤੀ ਪੈਦਾ ਹੋ ਗਈ ਹੈ | ਪੰਪ ਆਪੇ੍ਰਟਰਾਂ ਦਾ ਕਹਿਣਾ ਹੈ ਕਿ ਫ਼ਿਲਹਾਲ ਸਪਲਾਈ ਆਮ ਵਾਂਗ ਹੈ ਪਰ ਅਚਾਨਕ ਮੰਗ ਵੱਧਣ ਕਾਰਨ ਦਬਾਅ ਜ਼ਰੂਰ ਵੱਧ ਗਿਆ ਹੈ | ਹਾਲਾਂਕਿ ਪੈਟਰੋਲ ਭਰਵਾਉਣ ਆਏ ਕਈ ਲੋਕਾਂ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ | ਉਸ ਦਾ ਮੰਨਣਾ ਹੈ ਕਿ ਤੇਲ ਦੀ ਅਸਲ ਵਿਚ ਕੋਈ ਕਮੀ ਨਹੀਂ ਹੈ ਤੇ ਇਹ ਕਾਹਲੀ ਸਿਰਫ਼ ਅਫ਼ਵਾਹਾਂ ਤੇ ਅਨਿਸ਼ਚਿਤਤਾ ਦੇ ਕਾਰਨ ਹੈ | ਪ੍ਰਸ਼ਾਸਨ ਨੇ ਲੋਕਾਂ ਨੂੰ ਸੰਜਮ ਵਰਤਣ ਤੇ ਬੇਲੋੜਾ ਬਾਲਣ ਸਟੋਰ ਨਾ ਕਰਨ ਦੀ ਅਪੀਲ ਵੀ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ 29 ਨੂੰ ਅਗਲੀ ਖ਼ਬਰ ਭਾਜਪਾ ਮੰਡਲ ਪ੍ਰਧਾਨ ਨਿਪੁਨ ਗੁਪਤਾ ਵਲੋਂ ਕੇਂਦਰ ਸਰਕਾਰ ਦੇ ਕਸਟਮ ਡਿਊਟੀ 'ਚ ਕਟੌਤੀ ਦੇ ਫ਼ੈਸਲੇ ਦਾ ਸਵਾਗਤ
Ad Position 24