17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਗੁਰਮਤਿ ਸਮਾਗਮ 29 ਨੂੰ

Ad Position 21
No active advertisement
ਅਜੀਤ ਡੈਸਕ 28-03-2026
ਪਠਾਨਕੋਟ, 27 ਮਾਰਚ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ 29 ਮਾਰਚ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਹਰਜਿੰਦਰ ਸਿੰਘ ਕਾਦੀਆਂ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ਤੇ ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਚਰਨ ਸਿੰਘ, ਮੈਨੇਜਰ ਸੋਹਨ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ, ਹਰਜੀਤ ਸਿੰਘ, ਬਖ਼ਸ਼ੀਸ਼ ਸਿੰਘ, ਚਰਨ ਸਿੰਘ ਤੇ ਇਕਬਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੁੰਗਲ 'ਚ ਪੰਜਾਬ ਟਰੇਡ ਕਮਿਸ਼ਨ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸ਼ਹਿਰ ਦੇ ਜ਼ਿਆਦਾਤਰ ਪੈਟਰੋਲ ਪੰਪਾਂ 'ਤੇ ਲੰਬੀਆਂ ਕਤਾਰਾਂ
Ad Position 24