15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਬਲਾਕ ਸਮਿਤੀ ਸੁਜਾਨਪੁਰ ਚੇਅਰਮੈਨ ਦੀ ਚੋਣ ਤੀਸਰੀ ਵਾਰ ਮੁਲਤਵੀ

Ad Position 21
No active advertisement
ਅਜੀਤ ਡੈਸਕ 28-03-2026
ਪਠਾਨਕੋਟ, 27 ਮਾਰਚ (ਵਿਨੋਦ)-ਬਲਾਕ ਸਮਿਤੀ ਸੁਜਾਨਪੁਰ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਤੀਜੀ ਵਾਰ ਮੁਲਤਵੀ ਹੋਣ 'ਤੇ ਭਾਜਪਾ ਆਗੂਆਂ ਵਿਚ ਆਮ ਆਦਮੀ ਪਾਰਟੀ ਸਰਕਾਰ ਪ੍ਰਤੀ ਰੋਸ ਦੇਖਣ ਨੂੰ ਮਿਲਿਆ ਹੈ | ਜਿਸ ਦੇ ਚੱਲਦੇ ਭਾਜਪਾ ਆਗੂਆਂ ਨੇ ਇਸ ਦੀ ਸ਼ਿਕਾਇਤ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪਲਵੀ ਨੂੰ ਕੀਤੀ ਹੈ | ਇਸ ਸਬੰਧੀ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਨੇ ਦੱਸਿਆ ਕਿ ਬਲਾਕ ਸਮਿਤੀ ਸੁਜਾਨਪੁਰ ਵਿਚ ਕੁੱਲ 15 ਸੀਟਾਂ ਹਨ | ਜਿਨ੍ਹਾਂ ਵਿਚ ਭਾਜਪਾ 8 ਉਮੀਦਵਾਰ ਜਿੱਤੇ ਹਨ ਅਤੇ ਆਮ ਆਦਮੀ ਪਾਰਟੀ ਦੇ ਸੱਤ ਉਮੀਦਵਾਰ ਹਨ | ਜਿਸ ਦੇ ਚੱਲਦੇ ਭਾਜਪਾ ਦਾ ਚੇਅਰਮੈਨ ਬਣਨਾ ਹੈ | ਪਰ ਪ੍ਰਸ਼ਾਸਨ 'ਤੇ ਦਬਾਅ ਪਾ ਕੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਤੀਸਰੀ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ | ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਆਪਣਾ ਚੇਅਰਮੈਨ ਅਤੇ ਉਪ ਚੇਅਰਮੈਨ ਬਣਾਉਣਾ ਚਾਹੁੰਦੇ ਹਨ | ਪਰ ਇਹ ਨਹੀਂ ਹੋ ਸਕਦਾ, ਕਿਉਂਕਿ ਭਾਜਪਾ ਦੇ ਅੱਠ ਮੈਂਬਰ ਮੌਜੂਦ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਕਾਰਨ ਪ੍ਰਸ਼ਾਸਨ ਵੀ ਉਨ੍ਹਾਂ ਨਾਲ ਧੱਕਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਨੇ ਆਪਣੇ ਹੀ ਚੇਅਰਮੈਨ ਲਗਾਉਣੇ ਹਨ, ਤਾਂ ਉਨ੍ਹਾਂ ਨੂੰ ਚੋਣਾਂ ਕਰਵਾਉਣ ਦੀ ਲੋੜ ਨਹੀਂ | ਪਰ ਜੇਕਰ ਲੋਕਾਂ ਨੇ ਭਾਜਪਾ ਨੂੰ ਫ਼ਤਵਾ ਦਿੱਤਾ ਹੈ ਤਾਂ ਉਨ੍ਹਾਂ ਨੂੰ ਫਿਰ ਆਪਣੀ ਹਾਰ ਵੀ ਕਬੂਲ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਥੋੜੇ੍ਹ ਦਿਨ ਹੀ ਰਹਿ ਗਏ ਹਨ, ਜਿਸ ਦੇ ਬਾਅਦ ਲੋਕ ਧੱਕਾ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦੇਣਗੇ | ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਉਹ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪਲਵੀ ਨੂੰ ਮਿਲੇ ਹਨ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਅਗਲੀ ਵਾਰ ਉਨ੍ਹਾਂ ਦੀ ਚੋਣ ਕਰਵਾ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਡਲਹੌਜ਼ੀ ਰੋਡ 'ਤੇ ਕਬਜ਼ੇ ਹਟਾਉਣ ਦੀ ਚਲਾਈ ਮੁਹਿੰਮ ਅਗਲੀ ਖ਼ਬਰ ਸ਼ੋਭਾ ਯਾਤਰਾ 29 ਨੂੰ
Ad Position 24