ਸ਼ਾਹਪੁਰ ਕੰਢੀ, 27 ਮਾਰਚ (ਰਣਜੀਤ ਸਿੰਘ)- ਪ੍ਰੈਜੀਟੇਸ਼ਨ ਪਬਲਿਕ ਸਕੂਲ ਜੁਗਿਆਲ ਵਿਖੇ ਚੇਅਰਪਰਸਨ ਰੇਨੰੂ ਸ਼ਰਮਾ ਅਤੇ ਪ੍ਰਧਾਨ ਦਵਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਛੋਟੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਗਮ ਕਰਵਾਇਆ ਗਿਆ | ਇਸ ਸਬੰਧ ਵਿਚ ਸਕੂਲ ਨੰੂ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ | ਸਮਾਗਮ ਦੀ ਸ਼ੁਰੂਆਤ ਪ੍ਰਬੰਧਕਾਂ ਵਲੋਂ ਰਿਬਨ ਕੱਟ ਕੇ ਕੀਤੀ ਗਈ | ਵਿਦਿਆਰਥੀਆਂ ਵਲੋਂ ਗੀਤ ਤੇ ਨਾਟਕ ਪੇਸ਼ ਕੀਤੇ ਗਏ | ਪੰਜਾਬੀ ਸਭਿਆਚਾਰ ਨਾਲ ਸਬੰਧਿਤ ਭੰਗੜਾ ਤੇ ਗਿੱਧਾ ਬਾਖੂਬੀ ਪੇਸ਼ ਕੀਤਾ ਗਿਆ | ਯੂ.ਕੇ.ਜੀ. ਦੇ ਵਿਦਿਆਰਥੀਆਂ ਨੰੂ ਰਵਾਇਤੀ ਗ੍ਰੈਜੂਏਸ਼ਨ ਗਾਊਨ ਤੇ ਟੋਪੀਆਂ ਪਹਿਨਦੇ ਦੇਖ ਕੇ ਮਾਤਾ-ਪਿਤਾ ਖੁਸ਼ ਹੋਏ | ਪਿ੍ੰਸੀਪਲ ਰਵਿੰਦਰ ਕੌਰ ਨੇ ਛੋਟੇ ਵਿਦਿਆਰਥੀਆਂ ਨੰੂ ਵਧਾਈ ਦਿੱਤੀ | ਇਸ ਮੌਕੇ ਵਾਈਸ ਚੇਅਰਪਰਸਨ ਨਵਿਦੱਤਾ ਮਧੂ, ਰਜਨੀ ਵਾਲੀਆ, ਏਕਤਾ, ਨਰਿੰਦਰ ਸਿੰਘ, ਅਮਿਤ ਕੁਮਾਰ, ਟੀਨਾ, ਵਾਈਸ ਪਿ੍ੰਸੀਪਲ ਰੇਣੂਕਾ ਤਿ੍ਖਾ ਅਤੇ ਪੂਜਾ ਆਦਿ ਹਾਜ਼ਰ ਸਨ |