13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਪਾਰਲੀਮੈਂਟ ਕਮੇਟੀ ਦੇ ਮੈਂਬਰ ਕਿਸ਼ੋਰੀ ਲਾਲ ਸ਼ਰਮਾ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 29-03-2026
ਬਟਾਲਾ, 28 ਮਾਰਚ (ਸਤਿੰਦਰ ਸਿੰਘ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਦਿੱਲੀ ਵਿਖੇ ਗਾਂਧੀ ਪਰਿਵਾਰ ਦੇ ਕਰੀਬੀ ਮੈਂਬਰ ਅਤੇ ਪਾਰਲੀਮੈਂਟ ਕਮੇਟੀ ਦੇ ਮੈਂਬਰ ਕਿਸ਼ੋਰੀ ਲਾਲ ਸ਼ਰਮਾ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ | ਸ਼ਾਹਬਾਦ ਨੇ ਕਿਹਾ ਕਿ ਕਿਸ਼ੋਰੀ ਲਾਲ ਸ਼ਰਮਾ ਦੀ ਕਾਂਗਰਸ ਪਾਰਟੀ ਵਿਚ ਅਹਿਮ ਭੂਮਿਕਾ ਹੈ ਤੇ ਪਾਰਟੀ ਵਿਚ ਉਨ੍ਹਾਂ ਦਾ ਅਹਿਮ ਸਥਾਨ ਹੈ | ਉਨ੍ਹਾਂ ਕਿਹਾ ਕਿ ਬਹੁਤ ਹੀ ਸਾਦਗੀ ਤੇ ਨਿਮਰਤਾ ਵਾਲੇ ਲੀਡਰ ਹਨ | ਉਨ੍ਹਾਂ ਕਿਹਾ ਕਿ ਸ਼੍ਰੀ ਸ਼ਰਮਾ ਨੇ ਮੈਨੂੰ ਪਾਰਟੀ ਲਈ ਤਗੜੇ ਹੋ ਕੇ ਮਿਹਨਤ ਕਰਨ ਤੇ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਤਗੜਿਆਂ ਕਰਨ ਦੀ ਡਿਊਟੀ ਲਗਾਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡਾ ਬਹੁਮਤ ਹਾਸਲ ਕਰੇਗੀ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਉਨ੍ਹਾਂ ਕਿਹਾ ਕਿ ਜਦੋਂ ਵੀ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਰਹੀ, ਉਨਾਂ ਚਿਰ ਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਮਿਲਦੇ ਰਹੇ ਪਰ ਜਦੋਂ ਦੀ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਈ ਹੈ | ਉਸ ਦਿਨ ਤੋਂ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਮਹਿੰਗਾਈ ਦੇ ਬੋਝ ਹੇਠਾਂ ਦੱਬਿਆ ਹੋਇਆ ਹੈ, ਗਰੀਬ ਲੋਕਾਂ ਨੂੰ ਲਿਤਾੜਿਆ ਜਾ ਰਿਹਾ ਹੈ | ਇਸੇ ਤਰ੍ਹਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਝੂਠ ਬੋਲ ਕੇ ਸਰਕਾਰ ਬਣਾਈ ਪਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਜਿੱਤੀਆਂ ਜਾਣਗੀਆਂ ਤੇ ਉਨ੍ਹਾਂ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਤਾਂ ਜੋ ਪੰਜਾਬ ਦੇ ਲੋਕ ਮੁੜ ਤੋਂ ਖੁਸ਼ਹਾਲ ਹੋ ਸਕਣ |
Ad Position 22
No active advertisement
ਪਿਛਲੀ ਖ਼ਬਰ ਪਿੰਡ ਭਰਥ ਵਿਖੇ ਐੱਨ.ਆਰ.ਆਈ. ਪਰਿਵਾਰ ਦੇ ਘਰੋਂ ਸੋਨਾ ਤੇ ਨਕਦੀ ਚੋਰੀ ਅਗਲੀ ਖ਼ਬਰ ਦੁਬਈ 'ਚ ਪਿੰਡ ਮੋਚਪੁਰ ਦੇ ਨੌਜਵਾਨ ਦੀ ਮੌਤ
Ad Position 24