13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਐੱਸ.ਡੀ.ਐੱਸ. ਮੈਮੋਰੀਅਲ ਹਾਈ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 29-03-2026
ਵਡਾਲਾ ਗ੍ਰੰਥੀਆਂ, 28 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)- ਐੱਸ.ਡੀ.ਐੱਸ. ਮੈਮੋਰੀਅਲ ਹਾਈ ਸਕੂਲ ਵਡਾਲਾ ਗ੍ਰੰਥੀਆਂ ਵਲੋਂ ਸੈਸ਼ਨ 2025-26 ਦੇ ਨਤੀਜੇ ਐਲਾਨੇ ਗਏ ਜਿਸ ਵਿਚ ਸਕੂਲ ਨੇ 100 ਫ਼ੀਸਦੀ ਨਤੀਜੇ ਹਾਸਲ ਕਰ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕਰਦਿਆਂ ਸਕੂਲ ਚੇਅਰਮੈਨ ਸ: ਰਣਜੋਧ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਕਾਮਯਾਬੀ ਸਕੂਲ ਦੇ ਮਿਹਨਤੀ ਸਟਾਫ਼ ਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਵਿਚ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਵੀ ਹੋ ਚੁੱਕੀ ਹੈ ਤੇ ਇਸ ਵਿਚ ਵੀ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ | ਇਸ ਮੌਕੇ ਪਿ੍ੰਸੀਪਲ ਸ: ਰਜਿੰਦਰ ਸਿੰਘ ਬਾਜਵਾ, ਸਟਾਫ਼ ਇੰਚਾਰਜ ਮਨਜੀਤ ਕੌਰ, ਅਸ਼ਵਨੀ ਕੁਮਾਰ, ਬਿਕਰਮਜੀਤ ਕੌਰ, ਮਨਪ੍ਰੀਤ ਕੌਰ, ਰੁਪਿੰਦਰ ਕੌਰ ਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ ਜਿਨ੍ਹਾਂ ਨੇ ਵਿਦਿਆਰਥੀਆਂ ਦੀ ਕਾਮਯਾਬੀ 'ਤੇ ਖੁਸ਼ੀ ਪ੍ਰਗਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਵਿਦਵਾਨ ਡਾ. ਰਣਜੀਤ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੁਨੱਈਆ 'ਚ ਮੈਗਾ ਮਾਪੇ-ਅਧਿਆਪਕ ਗਰੈਜੂਏਸ਼ਨ ਸੈਰੇਮਨੀ ਕਰਵਾਈ
Ad Position 24