ਨੌਸ਼ਹਿਰਾ ਮੱਝਾ ਸਿੰਘ, 28 ਮਾਰਚ (ਰਵੀ ਭਗਤ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਤੱਤਲਾ ਅਤੇ ਕਾਂਗਰਸੀ ਆਗੂ ਡਾ. ਸੰਤੋਖ ਰਾਜ ਬਿਧੀਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤ ਹਾਸਲ ਕਰ ਕੇ ਇਤਿਹਾਸ ਸਿਰਜਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਮਹਿੰਗਾਈ, ਬੇਰੁਜ਼ਗਾਰੀ, ਭਿ੍ਸ਼ਟਾਚਾਰ ਤੇ ਦਿਨ-ਦਿਹਾੜੇ ਕਤਲੇਆਮ 'ਚ ਭਾਰੀ ਵਾਧਾ ਹੋਇਆ ਹੈ ਤੇ ਜਿਸ ਤਰ੍ਹਾਂ ਕਰਜ਼ਾ ਚੁੱਕ ਕੇ ਸਰਕਾਰ ਕੰਮ ਚਲਾ ਰਹੀ ਹੈ, ਇਸ ਨਾਲ ਆਉਣ ਵਾਲੀਆਂ ਪੀੜੀਆਂ ਦਾ ਰੋਮ-ਰੋਮ ਕਰਜ਼ੇ ਹੇਠ ਡੁੱਬ ਜਾਵੇਗਾ | ਜਸਪਾਲ ਸਿੰਘ ਤੱਤਲਾ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਲਈ ਨਕਾਮ ਸਾਬਿਤ