14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਡੇਰਾ ਬਾਬਾ ਨਾਨਕ 'ਚ ਆਮ ਆਦਮੀ ਪਾਰਟੀ ਨੂੰ ਬਲ ਮਿਲਿਆ, ਚੰਨਣ ਸਿੰਘ ਖ਼ਾਲਸਾ ਨੇ ਕੀਤੀ ਘਰ ਵਾਪਸੀ

Ad Position 21
No active advertisement
ਅਜੀਤ ਡੈਸਕ 29-03-2026
ਡੇਰਾ ਬਾਬਾ ਨਾਨਕ, 28 ਮਾਰਚ (ਹੀਰਾ ਸਿੰਘ ਮਾਂਗਟ)- ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਆਮ ਆਦਮੀ ਪਾਰਟੀ ਤੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦ ਸੀਨੀਅਰ ਆਗੂ ਚੰਨਣ ਸਿੰਘ ਖਾਲਸਾ ਨੇ ਬੀ.ਜੇ.ਪੀ. ਨੂੰ ਛੱਡ ਕੇ ਮੁੜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਚੰਨਣ ਸਿੰਘ ਖਾਲਸਾ ਨੂੰ ਅੱਜ ਮੁੜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਹਲਕਾ ਡੇਰਾ ਬਾਬਾ ਨਾਨਕ ਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਜੀਵ ਸ਼ਰਮਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਤਰ੍ਹਾਂ ਚੰਨਣ ਸਿੰਘ ਖਾਲਸਾ ਨੂੰ ਪਹਿਲਾਂ ਪਾਰਟੀ ਵਿਚ ਮਾਣ-ਸਨਮਾਨ ਦਿੱਤਾ ਜਾਂਦਾ ਰਿਹਾ ਸੀ, ਪਾਰਟੀ ਵਲੋਂ ਅਗਾਂਹ ਵੀ ਉਸੇ ਤਰ੍ਹਾਂ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਚੰਨਣ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਅੰਨਾ ਹਜ਼ਾਰੇ ਦੀ ਮੂਵਮੈਂਟ ਵਿਚੋਂ ਨਿਕਲੀ ਆਮ ਆਦਮੀ ਪਾਰਟੀ ਨਾਲ ਬੀਤੇ ਲੰਬੇ ਸਮੇਂ ਤੋਂ ਜੁੜੇ ਸਨ ਪਰ 2024 ਦੀ ਜ਼ਿਮਨੀ ਚੋਣ ਦੌਰਾਨ ਕਿਸੇ ਦੇ ਬਹਿਕਾਵੇ ਵਿਚ ਆ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਏ ਸਨ, ਜੋ ਕਿ ਮੇਰੀ ਸਭ ਤੋਂ ਵੱਡੀ ਗਲਤੀ ਸੀ | ਜ਼ਿਕਰਯੋਗ ਹੈ ਕਿ ਚੰਨਣ ਸਿੰਘ ਖਾਲਸਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਪ ਦੇ ਪੁਰਾਣੇ ਵਰਕਰ ਸਨ ਤੇ 2024 ਦੀ ਜ਼ਿਮਨੀ ਚੋਣ ਦੌਰਾਨ ਉਹ ਨਿਰਾਸ਼ ਹੋ ਕੇ ਆਮ ਆਦਮੀ ਨੂੰ ਛੱਡ ਕੇ ਬੀ.ਜੇ.ਪੀ. ਵਿਚ ਸ਼ਾਮਿਲ ਹੋ ਗਏ ਸਨ ਤੇ ਉਸ ਤੋਂ ਬਾਅਦ ਉਨ੍ਹਾਂ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਭਾਈ ਅੰਮਿ੍ਤਪਾਲ ਸਿੰਘ ਦੀ 'ਵਾਰਸ ਪੰਜਾਬ ਦੇ' ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਵੀ ਕੀਤਾ ਗਿਆ ਸੀ ਪਰ ਅੱਜ ਉਹ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਮੁੜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਮੇਰੀਜ਼ ਸੀਨੀਅਰ ਸੈਕੰਡਰੀ ਸਕੂਲ ਦੇ ਸਲਾਨਾ ਨਤੀਜੇ ਐਲਾਨੇ ਅਗਲੀ ਖ਼ਬਰ ਮਾਝਾ ਜ਼ੋਨ ਪ੍ਰਧਾਨ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਦੀ ਅਗਵਾਈ ਵਿਚ ਵੱਡਾ ਕਾਫ਼ਲਾ ਅਟਾਰੀ ਬਾਰਡਰ ਪਹੁੰਚਿਆ
Ad Position 24