ਵਡਾਲਾ ਗ੍ਰੰਥੀਆਂ, 28 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)- ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਸਾਲਾਨਾ ਸਮਾਗਮ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ: ਰਣਜੀਤ ਸਿੰਘ ਤੇ ਉਪ ਪਿ੍ੰਸੀਪਲ ਮਲਕੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮਾਂ ਨੇ ਦਰਸ਼ਕਾਂ ਨੂੰ ਮੋਹ ਲਿਆ | ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਸਕਿੱਟ ਆਦਿ ਪੇਸ਼ਕਾਰੀਆਂ ਰਾਹੀਂ ਬੱਚਿਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਹਲਕਾ ਬਟਾਲੇ ਤੋਂ ਵਿਧਾਇਕ ਸ: ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ਼ਿਰਕਤ ਕੀਤੀ ਜਿਨ੍ਹਾਂ ਦਾ ਪ੍ਰਬੰਧਕੀ ਕਮੇਟੀ ਅਤੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਵਿਧਾਇਕ ਕਲਸੀ ਨੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪਿ੍ੰਸੀਪਲ ਪਰਮਜੀਤ ਕੌਰ, ਯਸ਼ਪਾਲ ਚੌਹਾਨ, ਲਵਿਸ਼ ਚਾਵਲਾ, ਗਗਨਦੀਪ ਸਿੰਘ, ਗੁਰਦੀਪ ਸਿੰਘ, ਜੋਗਿੰਦਰ ਸਿੰਘ, ਅਮਨ ਗੋਰਾਇਆ, ਕਰਨੈਲ ਸਿੰਘ ਸਰਪੰਚ ਵਡਾਲਾ ਗ੍ਰੰਥੀਆਂ ਆਦਿ ਦਾ ਵਿਧਾਇਕ ਕਲਸੀ ਵਲੋਂ ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫ਼ੇਅਰ ਸੁਸਾਇਟੀ ਦੇ ਚੇਅਰਮੈਨ ਵਰਿੰਦਰ ਸਿੰਘ, ਚੇਅਰਪਰਸਨ ਨਰਿੰਦਰ ਕੌਰ, ਰਵਿੰਦਰ ਕੌਰ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਐੱਮ.ਡੀ. ਜਸਪ੍ਰੀਤ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਦਰਸ਼ਪ੍ਰੀਤ ਸਿੰਘ ਪਾਰੋਵਾਲ ਆਦਿ ਦੇ ਨਾਲ ਸਨਮਾਨ ਕੀਤਾ ਗਿਆ | ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਮੈਡਮ ਮਨਜੋਤ ਕੌਰ ਤੇ ਪ੍ਰਭਜੋਤ ਕੌਰ ਵਲੋਂ ਨਿਭਾਈ ਗਈ |