ਅਲੀਵਾਲ, 28 ਮਾਰਚ (ਸੁੱਚਾ ਸਿੰਘ ਬੁੱਲੋਵਾਲ)- ਮਾਝਾ ਜ਼ੋਨ ਦੇ ਸਿੱਖਿਆ ਵਿੰਗ ਦੇ ਪ੍ਰਧਾਨ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਤੇ ਜ਼ਿਲ੍ਹਾ ਮੀਡੀਆ ਸੈਕਟਰੀ ਗੁਰਵਿੰਦਰ ਸਿੰਘ ਕੋਟਲਾ ਬਾਮਾ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲੀਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਕਰਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ 'ਚ ਵਿਦਿਆਰਥੀਆਂ ਦੇ ਨਤੀਜੇ ਐਲਾਨਣ ਮੌਕੇ ਦੌਰਾ ਕੀਤਾ ਗਿਆ ਜਿਸ ਵਿਚ ਪਿ੍ੰਸੀਪਲ, ਅਧਿਆਪਕਾਂ ਤੇ ਮਾਪਿਆਂ ਨਾਲ ਮੁਲਾਕਾਤ ਕੀਤੀ ਗਈ | ਮਾਝਾ ਜ਼ੋਨ ਸਿੱਖਿਆ ਵਿੰਗ ਦੇ ਪ੍ਰਧਾਨ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਤਿੰਨਾਂ ਸਕੂਲਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਗਈ ਹੈ | ਸਕੂਲਾਂ ਵਿਚ ਕਮੀਆਂ-ਪੇਸ਼ੀਆਂ ਨੂੰ ਨੋਟ ਕੀਤਾ ਗਿਆ ਹੈ ਤਾਂ ਜੋ ਜਲਦੀ ਹੀ ਇਨ੍ਹਾਂ ਸਕੂਲਾਂ 'ਚ ਕਮੀਆਂ ਪੇਸ਼ੀਆਂ ਨੂੰ ਦੂਰ ਕੀਤਾ ਜਾਵੇ | ਜਾਣਕਾਰੀ ਦੌਰਾਨ ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੂਸਰੀਆਂ ਪਾਰਟੀਆਂ ਨਾਲੋਂ ਬਹੁਤ ਜ਼ਿਆਦਾ ਅੱਗੇ ਦੀ ਸੋਚਦੀ ਹੈ | ਅੱਜ ਨਾਨ ਬੋਰਡ ਜਮਾਤਾਂ ਦਾ ਨਤੀਜਾ ਕੱਢਿਆ ਹੈ ਤੇ ਨਾਲ ਦੀ ਨਾਲ ਜਿਨ੍ਹਾਂ ਵਿਦਿਆਰਥੀਆਂ ਨੂੰ ਸਕੂਲ 'ਚ ਮੁਫ਼ਤ ਕਿਤਾਬਾਂ ਮਿਲਦੀਆਂ ਹਨ | ਇਸ ਮੌਕੇ ਸੀਨੀਅਰ ਸੈਕੰਡਰੀ ਸਕੂਲ ਅਲੀਵਾਲ ਦੇ ਅਧਿਆਪਕ ਡਾਕਟਰ ਰਮਨ ਕੁਮਾਰ, ਹਰਪਾਲ ਸਿੰਘ, ਅਮਰਜੀਤ ਸਿੰਘ, ਗੌਰਵ ਕੁਮਾਰ, ਸਰਬਜੀਤ ਕੌਰ, ਰੁਪਿੰਦਰ ਕੌਰ, ਰਵਿੰਦਰ ਕੌਰ, ਸੰਗੀਤ ਕੌਰ, ਰਵਿੰਦਰ ਸਿੰਘ ਪੰਨੂੰ, ਸ਼ੇਖੂਪੁਰਾ ਦੇ ਪਿ੍ੰਸੀਪਲ ਮਨਜੀਤ ਸਿੰਘ ਸੰਧੂ, ਜਸਪਾਲ ਸਿੰਘ ਸਾਬਕਾ ਸਰਪੰਚ, ਕੈਪਟਨ ਗੁਰਮੀਤ ਸਿੰਘ ਆਦਿ ਹਾਜ਼ਰ ਸਨ |