ਕਾਦੀਆਂ, 28 ਮਾਰਚ (ਹਰਦੀਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਤੁਗਲਵਾਲ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਈ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਚੇਅਰਮੈਨ ਪਰਮਿੰਦਰ ਸਿੰਘ ਬਸਰਾ ਅਤੇ ਕਰਨਬੀਰ ਸਿੰਘ ਮੈਂਬਰ ਪੰਚਾਇਤ ਦੇ ਯਤਨਾਂ ਸਦਕਾ ਪਿੰਡ ਤੁਗਲਵਾਲ ਦੇ ਗੁਰਅੰਮਿ੍ਤਪਾਲ ਸਿੰਘ ਫੌਜੀ, ਨਵਜੋਤ ਸਿੰਘ ਮਿੰਟਾ, ਮੇਜਰ ਸਿੰਘ, ਜਗਜੀਤ ਸਿੰਘ, ਲਵਪ੍ਰੀਤ ਸਿੰਘ, ਗੁਰਭੇਜ ਸਿੰਘ, ਲਵ ਤੁਗਲਵਾਲ, ਹਰਵੰਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ | ਇਨ੍ਹਾਂ ਪਰਿਵਾਰਾਂ ਦਾ ਵਿਰੋਧੀ ਧਿਰ ਦੇ ਨੇਤਾ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵਲੋਂ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ | ਸ: ਬਾਜਵਾ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਨੂੰ ਪਸੰਦ ਕਰ ਰਹੇ ਹਨ ਤੇ ਪੰਜਾਬ ਭਰ ਵਿਚ ਕਾਂਗਰਸ ਪਾਰਟੀ ਦੀ ਚੜ੍ਹਤ ਨੂੰ ਦੇਖਦੇ ਹੋਏ ਲੋਕ ਆਪਣੇ-ਆਪ ਹੀ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਸਮੂਹ ਮੈਂਬਰਾਂ ਦਾ ਪਰਮਿੰਦਰ ਸਿੰਘ ਬਸਰਾ ਤੇ ਕਰਨਬੀਰ ਸਿੰਘ ਵਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਸਵਜੀਤ ਸਿੰਘ ਰਿਆੜ, ਰਕੇਸ਼ ਕੁਮਾਰ ਰਾਜੂ ਮਾਲੀਆ, ਮੋਤੀ ਭਾਟੀਆ ਕਾਹਨਨੂੰਵਾਨ, ਦਲਬੀਰ ਸਿੰਘ ਰਿਆੜ ਆਦਿ ਹਾਜ਼ਰ ਸਨ |