15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਨਵੋਦਿਆ ਵਿਦਿਆਲਿਆ ਪ੍ਰੀਖਿਆ ਦੌਰਾਨ ਬੇਰੀ ਸਕੂਲ ਦੀਆਂ 2 ਵਿਦਿਆਰਥਣਾਂ ਰਹੀਆਂ ਅੱਵਲ

Ad Position 21
No active advertisement
ਅਜੀਤ ਡੈਸਕ 29-03-2026
ਕਾਹਨੂੰਵਾਨ, 28 ਮਾਰਚ (ਨਿਸ਼ਾਨ ਸਿੰਘ ਚਾਹਲ)- ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਬੇਰੀ ਦੀਆਂ ਦੋ ਵਿਦਿਆਰਥਣਾਂ ਵਲੋਂ ਜਵਾਹਰ ਨਵੋਦਿਆ ਪ੍ਰੀਖਿਆ ਵਿਚ ਆਪਣਾ, ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਰਕਾਰੀ ਪ੍ਰਾਇਮਰੀ ਸਕੂਲ ਬੇਰੀ ਦੀ ਵਿਦਿਆਰਥਣ ਹਰਸਿਮਰਨਦੀਪ ਕੌਰ ਨੇ ਪੂਰੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਹਰਸਿਮਰਨ ਵਲੋਂ 98 ਫੀਸਦੀ ਤੋਂ ਵੱਧ ਨੰਬਰ ਪ੍ਰਾਪਤ ਕੀਤੇ ਗਏ ਹਨ | ਇਸੇ ਤਰ੍ਹਾਂ ਇਕ ਹੋਰ ਵਿਦਿਆਰਥਣ ਹਰਪ੍ਰੀਤ ਕੌਰ ਨੇ ਵੀ 80 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕਰ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਸਕੂਲ ਦੇ ਅਧਿਆਪਕ ਹਰਸਿਮਰਨਦੀਪ ਸਿੰਘ ਨੇ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀ ਹਰ ਖੇਤਰ 'ਚ ਮੱਲ੍ਹਾਂ ਮਾਰ ਰਹੇ ਹਨ | ਹਰਸਿਮਰਨਦੀਪ ਕੌਰ ਦੇ ਮਾਪਿਆਂ ਕੁਲਦੀਪ ਕੌਰ ਤੇ ਪਿਤਾ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ 4 ਧੀਆਂ ਹਨ ਜਿਨ੍ਹਾਂ ਵਿਚੋਂ ਤਿੰਨ ਧੀਆਂ ਸਰਕਾਰੀ ਪ੍ਰਾਇਮਰੀ ਸਕੂਲ ਬੇਰੀ ਵਿਚ ਪੜ੍ਹਦੀਆਂ ਹਨ | ਪਿੰਡ ਦੇ ਸਰਪੰਚ ਅਵਤਾਰ ਸਿੰਘ ਨੇ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਸਕੂਲ ਦੇ ਸਟਾਫ ਨੂੰ ਜਾਂਦਾ ਹੈ | ਇਸੇ ਤਰ੍ਹਾਂ ਸਕੂਲ ਦੇ ਮੁੱਖ ਅਧਿਆਪਕ ਹਰਸਿਮਰਨਦੀਪ ਨੇ ਦੱਸਿਆ ਕਿ ਬੱਚੀ ਦੀ ਮਿਹਨਤ ਤੋਂ ਇਲਾਵਾ ਇਕ ਧਾਰਮਿਕ ਸੰਸਥਾ ਭਾਈ ਜੈਤਾ ਜੀ ਦੇ ਮੁਖੀ ਗੁਰਪ੍ਰੀਤ ਸਿੰਘ ਦਾ ਵੀ ਇਸ ਕਾਮਯਾਬੀ 'ਚ ਪੂਰਾ ਯੋਗਦਾਨ ਹੈ | ਵਿਦਿਆਰਥਣ ਹਰਸਿਮਰਨਦੀਪ ਕੌਰ ਨੇ ਕਿਹਾ ਕਿ ਉਹ ਪੜ੍ਹਾਈ ਮੁਕੰਮਲ ਕਰ ਕੇ ਆਈ.ਪੀ.ਐਸ. ਅਫਸਰ ਬਣਨਾ ਚਾਹੁੰਦੀ ਹੈ | ਜਦੋਂ ਕਿ ਹਰਪ੍ਰੀਤ ਕੌਰ ਨੇ ਕਿਹਾ ਕਿ ਉਹ ਡਾਕਟਰ ਬਣਨਾ ਚਾਹੁੰਦੀ ਹੈ | ਅਧਿਆਪਕ ਵਿਪਨ ਸਿੰਘ ਤੇ ਮਨਜੀਤ ਸਿੰਘ ਨੇ ਵੀ ਸਫਲਤਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਅਸ਼ੀਰਵਾਦ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਦੀ ਨਰਸਰੀ ਜਮਾਤ ਦਾ ਸ਼ੁਰੂਆਤੀ ਸਮਾਗਮ ਕਰਵਾਇਆ ਅਗਲੀ ਖ਼ਬਰ ਬਿਜਲੀ ਬੋਰਡ ਦਾ ਲੱਖਾਂ ਦਾ ਸਾਮਾਨ ਚੋਰੀ, ਨਹੀਂ ਕੀਤੀ ਜਾ ਰਹੀ ਕੋਈ ਕਾਰਵਾਈ : ਹਿਰਦੇਪਾਲ ਸਿੰਘ ਚੌਧਰੀਵਾਲ
Ad Position 24