15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਆਰੀਆ ਗਰਲਜ਼ ਸਕੂਲ ਦੇ ਨਤੀਜੇ ਐਲਾਨੇ

Ad Position 21
No active advertisement
ਅਜੀਤ ਡੈਸਕ 29-03-2026
ਪਠਾਨਕੋਟ, 28 ਮਾਰਚ (ਸੁਮਿਤ)-ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਮਧੂ ਸਲਾਰੀਆ ਦੀ ਪ੍ਰਧਾਨਗੀ ਹੇਠ ਨਾਨ-ਬੋਰਡ ਕਲਾਸਾਂ ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਅਰੁਣ ਗਾਂਧੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਛੇਵੀਂ, ਸੱਤਵੀਂ, ਨੌਵੀਂ ਤੇ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ | ਇਨ੍ਹਾਂ ਜਮਾਤਾਂ ਵਿਚ ਪੜ੍ਹਦੀਆਂ ਵਿਦਿਆਰਥਣਾਂ ਵਿਚੋਂ 11 ਪਹਿਲੇ, 10 ਦੂਜੇ ਤੇ 11 ਤੀਜੇ ਸਥਾਨ 'ਤੇ ਰਹੀਆਂ ਅਤੇ ਉਨ੍ਹਾਂ ਨੂੰ ਪਿ੍ੰਸੀਪਲ ਮਧੂ ਸਲਾਰੀਆ ਤੇ ਮੈਨੇਜਰ ਅਰੁਣ ਗਾਂਧੀ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਮਿਹਨਤੀ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਮਧੂ ਸਲਾਰੀਆ ਨੇ ਕਿਹਾ ਕਿ ਆਰੀਆ ਗਰਲਜ਼ ਸਕੂਲ ਦੇ ਮਿਹਨਤੀ ਸਟਾਫ਼ ਦੀ ਬਦੌਲਤ ਵਿਦਿਆਰਥਣਾਂ ਨੇ ਨਾ ਸਿਰਫ਼ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਇਨਾਮ ਹਾਸਲ ਕੀਤੇ ਹਨ, ਸਗੋਂ ਬੋਰਡ ਦੀਆਂ ਜਮਾਤਾਂ 'ਚ ਸ਼ਾਨਦਾਰ ਨਤੀਜੇ ਕਾਰਨ ਵਿਦਿਆਰਥਣਾਂ ਮੈਰਿਟ ਸੂਚੀ 'ਚ ਸਥਾਨ ਹਾਸਲ ਕਰ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਮਾਈਨਿੰਗ ਕਰਦੇ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਭਾਰਤ ਮਾਤਾ ਸੇਵਾ ਮੰਚ ਨੇ ਦੋ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਕਰਵਾਏ
Ad Position 24