15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਖੇਡਾਂ ਵਿਚ ਅਥਾਹ ਸੰਭਾਵਨਾਵਾਂ ਨੌਜਵਾਨ ਕਰੀਅਰ ਦੇ ਤੌਰ 'ਤੇ ਅਪਣਾਉਣ-ਅਸ਼ਵਨੀ ਸ਼ਰਮਾ

Ad Position 21
No active advertisement
ਅਜੀਤ ਡੈਸਕ 29-03-2026
ਘਰੋਟਾ, 28 ਮਾਰਚ (ਸੰਜੀਵ ਗੁਪਤਾ)-ਯੂਥ ਕਮੇਟੀ ਵਲੋਂ ਖੇਤਰ ਦੇ ਪਿੰਡ ਕੋਠੇ ਕੌਂਤਰਪੁਰ ਵਿਖੇ ਪੰਚਾਇਤ ਪੱਧਰੀ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਭਾਜਪਾ ਦੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਦੌਰਾਨ ਵਿਧਾਇਕ ਅਸ਼ਵਨੀ ਸ਼ਰਮਾ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੂੰ ਉਤਸ਼ਾਹਿਤ ਕੀਤਾ | ਉਨ੍ਹਾਂ ਨੇ ਪੰਚਾਇਤ ਅਤੇ ਯੁਵਾ ਕਮੇਟੀ ਦੇ ਯਤਨਾਂ ਲਈ ਧੰਨਵਾਦ ਕੀਤਾ | ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਨੌਜਵਾਨਾਂ ਦੇ ਸਰੀਰਕ ਵਿਕਾਸ ਲਈ ਜ਼ਰੂਰੀ ਹਨ, ਸਗੋਂ ਇਕ ਉੱਜਵਲ ਭਵਿੱਖ ਅਤੇ ਬਿਹਤਰ ਕੈਰੀਅਰ ਬਣਾਉਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿਚ ਹਿੱਸਾ ਲੈਣ ਅਤੇ ਨਸ਼ੇ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਅੱਜ ਦੇ ਖੇਡ ਖੇਤਰ ਵਿਚ ਅਥਾਹ ਸੰਭਾਵਨਾਵਾਂ ਹਨ ਅਤੇ ਸਖ਼ਤ ਮਿਹਨਤ ਨਾਲ ਹੀ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪਹਿਚਾਣ ਬਣਾ ਸਕਦੇ ਹਨ | ਇਸ ਮੌਕੇ ਸਰਪੰਚ ਐਡਵੋਕੇਟ ਰਣਜੀਤ ਸਿੰਘ, ਕੇਵਲ ਕਿ੍ਸ਼ਨ, ਪ੍ਰਵੀਨ ਕੁਮਾਰ, ਸੰਨੀ ਫ਼ੌਜੀ, ਨਿਤਿਨ ਪਵਾਰ, ਅਭੀ ਸ਼ਰਮਾ, ਅਵਿਨਾਸ਼ ਸ਼ਰਮਾ, ਕਰਮਜੀਤ ਸਿੰਘ, ਅਮਿਤ, ਦਵਿੰਦਰ ਅਤੇ ਸੁਰੇਸ਼ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਖੇਡ ਪ੍ਰੇਮੀ ਮੌਜੂਦ ਸਨ | ਟੂਰਨਾਮੈਂਟ ਦੀ ਸ਼ੁਰੂਆਤ ਨਾਲ ਇਲਾਕੇ ਵਿਚ ਉਤਸ਼ਾਹ ਦਾ ਮਾਹੌਲ ਬਣ ਗਿਆ ਅਤੇ ਨੌਜਵਾਨਾਂ ਨੇ ਖੇਡ ਭਾਵਨਾ ਨਾਲ ਮੁਕਾਬਲੇ ਵਿਚ ਹਿੱਸਾ ਲੈਣ ਦਾ ਪ੍ਰਣ ਲਿਆ |
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਹਾਰਡਵੇਅਰ ਐਂਡ ਪੇਂਟ ਐਸੋਸੀਏਸ਼ਨ ਦਾ ਪ੍ਰਧਾਨ ਬਣਨ 'ਤੇ ਪੰਕਜ ਮਹਾਜਨ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਛੋਟਾ ਦੌਲਤਪੁਰ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ, ਲੋਕਾਂ ਨੂੰ ਘਰ ਨੇੜੇ ਮਿਲਣਗੀਆਂ ਮੁਫ਼ਤ ਸਿਹਤ ਸਹੂਲਤਾਂ-ਚੇਅਰਮੈ...
Ad Position 24