ਪਠਾਨਕੋਟ, 28 ਮਾਰਚ (ਸੰਧੂ)- ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਵਿਖੇ ਅੱਜ ਮੈਗਾ ਮਾਪੇ-ਅਧਿਆਪਕ ਮਿਲਣੀ ਉਤਸ਼ਾਹ ਨਾਲ ਕਰਵਾਈ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਮਾਪਿਆਂ ਨੇ ਹਾਜ਼ਰੀ ਭਰਦਿਆਂ ਆਪਣੇ ਬੱਚਿਆਂ ਦੀ ਸਿੱਖਿਆ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਮਿਲਣੀ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਪ੍ਰਗਤੀ ਰਿਪੋਰਟ ਦਿਖਾਈ ਗਈ ਤੇ ਸਕੂਲ ਵਲੋਂ ਸਮੂਹ ਨਤੀਜੇ ਦਾ ਐਲਾਨ ਕੀਤਾ ਗਿਆ | ਮੁੱਖ ਅਧਿਆਪਕਾ ਰਾਜ ਕੁਮਾਰੀ ਤੇ ਸਮੂਹ ਸਟਾਫ ਵਲੋਂ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨਵੇਂ ਸੈਸ਼ਨ ਦੀਆਂ ਕਲਾਸਾਂ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਤੇ ਮਾਪਿਆਂ ਨੂੰ ਬੱਚਿਆਂ ਦਾ ਵੱਧ ਤੋਂ ਵੱਧ ਦਾਖਲਾ ਸਰਕਾਰੀ ਸਕੂਲਾਂ ਵਿਚ ਕਰਵਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਧਿਆਪਕਾਂ ਵਲੋਂ ਵੀ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ, ਅਨੁਸ਼ਾਸਨ ਤੇ ਨੈਤਿਕ ਮੁੱਲਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਪ੍ਰੇਮ ਭੜੋਲੀ, ਯਸ਼ਪਾਲ, ਵਿਕਾਸ ਧਵਨ, ਮੈਡਮ ਪ੍ਰਵੀਨ ਵਾਲਾ, ਅਨੂ ਰੇਖਾ, ਦੀਪਿਕਾ ਸ਼ਰਮਾ, ਗੁਰਪ੍ਰੀਤ ਕੌਰ, ਨਿਧੀ ਸ਼ਰਮਾ, ਅਲਕਾ ਸੰਬਿਆਲ, ਹਰਜੀਤ ਕੌਰ ਤੇ ਆਰਤੀ ਸਮੇਤ ਹੋਰ ਵੀ ਹਾਜ਼ਰ ਸਨ |