15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ਵਿਖੇ ਏ.ਆਈ. ਲੈਬ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 29-03-2026
ਸ਼ਾਹਪੁਰ ਕੰਢੀ, 28 ਮਾਰਚ (ਰਣਜੀਤ ਸਿੰਘ)- ਵਿਦਿਆਰਥੀਆਂ ਨੰੂ ਆਧੁਨਿਕ ਤਕਨੀਕ ਨਾਲ ਜੋੜਨ ਦੇ ਮੰਤਵ ਤੇ ਬਿਹਤਰ ਭਵਿੱਖ ਲਈ ਪ੍ਰੈਜੀਟੇਸ਼ਨ ਪਬਲਿਕ ਸਕੂਲ ਵਿਖੇ ਚੇਅਰਪਰਸਨ ਰੇਣੂ ਸ਼ਰਮਾ ਵਲੋਂ ਏ.ਆਈ. ਲੈਬ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤਕਨਾਲੋਜੀ ਰਾਹੀਂ ਵਿਦਿਆਰਥੀਆਂ ਨੰੂ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ | ਪਿ੍ੰਸੀਪਲ ਰਵਿੰਦਰ ਕੌਰ ਨੇ ਕਿਹਾ ਕਿ ਅੱਜ ਦਾ ਯੁੱਗ ਤਕਨਾਲੋਜੀ ਦਾ ਯੁੱਗ ਹੈ, ਅਜਿਹੀ ਸਥਿਤੀ 'ਚ ਵਿਦਿਆਰਥੀਆਂ ਨੰੂ ਆਧੁਨਿਕ ਤਕਨਾਲੋਜੀ ਨਾਲ ਜੋੜਨਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਕੂਲ ਵਿਚ ਏ.ਆਈ. ਲੈਬ ਦੀ ਸਥਾਪਨਾ ਇਕ ਦੂਰਦਰਸ਼ੀ ਪਹਿਲ ਹੈ ਜੋ ਵਿਦਿਆਰਥੀਆਂ ਨੰੂ ਭਵਿੱਖ ਲਈ ਤਿਆਰ ਕਰੇਗੀ | ਪ੍ਰਧਾਨ ਦਵਿੰਦਰ ਸ਼ਰਮਾ ਨੇ ਕਿਹਾ ਕਿ ਇਹ ਆਧੁਨਿਕ ਲੈਬ ਵਿਦਿਆਰਥੀਆਂ ਨੰੂ ਤਕਨਾਲੋਜੀ ਤੌਰ 'ਤੇ ਸਸ਼ਕਤ ਬਣਾਉਣ ਦੇ ਉਦੇਸ਼ ਲਈ ਤਿਆਰ ਕੀਤੀ ਗਈ ਹੈ ਤੇ ਇਸ ਰਾਹੀਂ ਵਿਦਿਆਰਥੀਆਂ ਨੰੂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਮੌਕੇ ਉਪ ਚੇਅਰਪਰਸਨ ਨਵਦਿੱਤਾ ਸੰਧੂ, ਵਾਈਸ ਪਿ੍ੰਸੀਪਲ ਰੇਣੂਕਾ ਤਿ੍ਖਾ, ਰਜਨੀ ਵਾਲੀਆ, ਏਕਤਾ, ਪੂਨਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਲ਼ੇ 'ਚ ਡਿੱਗਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਸੂਬੇ 'ਚ ਸਰਕਾਰ ਬਣਨ 'ਤੇ ਵਰਲਡ ਸਕਿੱਲ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ - ਸੁਖਬੀਰ
Ad Position 24