27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਖੜੀ ਆਲਟੋ ਕਾਰ 'ਚ ਟਿੱਪਰ ਨੇ ਮਾਰੀ ਟੱਕਰ, 5 ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 03-04-2026
ਨੌਸ਼ਹਿਰਾ ਮੱਝਾ ਸਿੰਘ, 2 ਮਾਰਚ (ਰਵੀ ਭਗਤ)-ਬੀਤੀ ਦੇਰ ਰਾਤ ਸਥਾਨਕ ਬੱਸ ਅੱਡੇ ਵਿਖੇ ਇਕ ਖੜੀ ਆਲਟੋ ਕਾਰ ਤੇ ਟਿੱਪਰ ਦੀ ਟੱਕਰ ਦੌਰਾਨ 5 ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਏ | ਇਸ ਸਬੰਧੀ ਚੌਕੀ ਇੰਚਾਰਜ ਨੌਸ਼ਹਿਰਾ ਮੱਝਾ ਸਿੰਘ ਬਲਜੀਤ ਸਿੰਘ ਨੇ ਦੱਸਿਆ ਕਿ ਰਜਿੰਦਰ ਕੁਮਾਰ ਪੁੱਤਰ ਜਸਪਾਲ ਵਾਸੀ ਅੰਮਿ੍ਤਸਰ ਆਪਣੇ ਰਿਸ਼ਤੇਦਾਰਾਂ ਨਾਲ ਆਲਟੋ ਕਾਰ ਨੰਬਰ ਪੀ.ਬੀ. 35-ਏ.ਏ. 6461 'ਤੇ ਅੰਮਿ੍ਤਸਰ ਤੋਂ ਦੀਨਾਨਗਰ ਜਾ ਰਹੇ ਸਨ ਕਿ ਜਦ ਉਹ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਬੱਸ ਅੱਡੇ ਵਿਖੇ ਪਾਣੀ ਪੀਣ ਲਈ ਰੁਕੇ ਤਾਂ ਪਿੱਛੋ ਤੇਜ਼ ਰਫ਼ਤਾਰ ਟਿੱਪਰ ਨੰਬਰ ਪੀ.ਬੀ.07-ਬੀ.ਜੀ. 2777 ਨੇ ਖੜੀ ਗੱਡੀ 'ਚ ਟੱਕਰ ਮਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਭਿਆਨਕ ਦੁਰਘਟਨਾ ਦੌਰਾਨ ਕਾਰ ਵਿਚ ਸਵਾਰ 2 ਔਰਤਾਂ ਸਮੇਤ 5 ਜਣਿਆਂ ਨੂੰ ਸੱਟਾਂ ਲੱਗੀਆਂ ਜਿੰਨਾਂ ਵਿਚੋਂ 2 ਗੰਭੀਰ ਜ਼ਖ਼ਮੀਆਂ ਨੂੰ ਅੰਮਿ੍ਤਸਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਜਦਕਿ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਚੌਕੀ ਇੰਚਾਰਜ ਬਲਜੀਤ ਸਿੰਘ ਨੇ ਕਿਹਾ ਕਿ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਟਿੱਪਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਮਾਝੇ ਦੇ ਟਰਾਂਸਪੋਰਟਰਾਂ ਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ ਅਗਲੀ ਖ਼ਬਰ ਡਡਵਿੰਡੀ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ ਦਾ ਦਿਹਾਂਤ
Ad Position 24