27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਮਾਝੇ ਦੇ ਟਰਾਂਸਪੋਰਟਰਾਂ ਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 03-04-2026
ਗੁਰਦਾਸਪੁਰ, 2 ਅਪ੍ਰੈਲ (ਚੱਕਰਾਜਾ)- ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਮਾਝੇ ਖੇਤਰ ਦੇ ਟਰਾਂਸਪੋਰਟਰਾਂ ਤੇ ਲੇਬਰ ਠੇਕੇਦਾਰਾਂ ਨਾਲ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਗੁਰਦਾਸਪੁਰ, ਪਠਾਨਕੋਟ, ਸ੍ਰੀ ਅੰਮਿ੍ਤਸਰ ਸਾਹਿਬ ਤੇ ਤਰਨਤਾਰਨ ਜ਼ਿਲਿ੍ਹਆਂ ਦੇ ਡੀ.ਐਫ.ਐਸ.ਸੀ. ਸਮੇਤ ਖ਼ਰੀਦ ਏਜੰਸੀਆਂ ਦੇ ਡੀ.ਐਮ., ਟਰਾਂਸਪੋਰਟਰ ਤੇ ਠੇਕੇਦਾਰ ਮੌਜੂਦ ਸਨ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਣਕ ਦੀ ਖ਼ਰੀਦ ਪ੍ਰਕਿਰਿਆ ਪਹਿਲੀ ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਹੈ ਤੇ ਜਿਸ ਤਰ੍ਹਾਂ ਪਹਿਲਾਂ ਚਾਰ ਸਾਲਾ ਦੌਰਾਨ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕੀਤੀ ਗਈ ਸੀ, ਉਸੇ ਤਰ੍ਹਾਂ ਇਸ ਵਾਰ ਹੋਰ ਵੀ ਬਿਹਤਰ ਢੰਗ ਨਾਲ ਖ਼ਰੀਦ ਪ੍ਰਕਿਰਿਆ ਨੇਪਰੇ ਚਾੜ੍ਹੀ ਜਾਵੇਗੀ | ਉਨ੍ਹਾਂ ਟਰਾਂਸਪੋਰਟ ਤੇ ਲੇਬਰ ਠੇਕੇਦਾਰਾਂ ਨੂੰ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਟਰਾਂਸਪੋਰਟ ਤੇ ਲੇਬਰ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ ਤੇ ਕਲੱਸਟਰ ਵਾਈਜ਼ ਟਰਾਂਸਪੋਰਟ ਤੇ ਲੇਬਰ 100 ਫੀਸਦੀ ਕਰਨ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਪ੍ਰਕਾਰ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੀਟਿੰਗ ਦੌਰਾਨ ਲੇਬਰ ਠੇਕੇਦਾਰਾਂ ਵਲੋਂ ਮੰਗ ਕੀਤੀ ਕਿ ਗੁਦਾਮਾਂ ਵਿਚ ਫ਼ਸਲ ਲਿਆਉਣ ਲਈ ਸਮਾਂ ਵਧਾਇਆ ਜਾਵੇ ਜਿਸ 'ਤੇ ਕੈਬਨਿਟ ਮੰਤਰੀ ਵਲੋਂ ਮੌਕੇ 'ਤੇ ਅਧਿਕਾਰੀਆਂ ਨਾਲ ਗੱਲ ਕਰਨ ਉਪਰੰਤ ਗੁਦਾਮਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦਾ ਫ਼ੈਸਲਾ ਕੀਤਾ | ਜਿਸ 'ਤੇ ਲੇਬਰ ਠੇਕੇਦਾਰਾਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ | ਆੜ੍ਹਤੀਆਂ ਅਤੇ ਲੇਬਰ ਠੇਕੇਦਾਰਾਂ ਵਲੋਂ ਮੁਸ਼ਕਿਲਾਂ ਤੇ ਸੁਝਾਅ ਵੀ ਦਿੱਤੇ | ਇਸ ਮੌਕੇ ਉਨ੍ਹਾਂ ਐਫ.ਸੀ.ਆਈ. ਨੂੰ ਖ਼ਰੀਦ ਪ੍ਰਕਿਰਿਆ ਤੇਜ਼ੀ ਨਾਲ ਕਰਨ ਨੂੰ ਯਕੀਨੀ ਬਣਾਉਣ ਤੇ ਅਨਲੋਡ ਸਮੇਂ ਸਿਰ ਕਰਨ ਲਈ ਕਿਹਾ | ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿਚ ਹਰ ਵਾਰ ਦੀ ਤਰ੍ਹਾਂ ਮੰਡੀਆਂ 'ਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਹਨ ਤੇ ਫ਼ਸਲ ਦੀ ਖ਼ਰੀਦ ਕਰਨ ਉਪਰੰਤ 24 ਘੰਟਿਆਂ ਅੰਦਰ ਫ਼ਸਲ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਹੈ | ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ 'ਚ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਆੜ੍ਹਤੀਆਂ ਵਲੋਂ ਜੋ ਮੰਗ ਰੱਖੀ ਗਈ ਹੈ, ਉਹ ਕੇਂਦਰ ਸਰਕਾਰ ਨਾਲ ਸਬੰਧਿਤ ਹੈ ਤੇ ਪੰਜਾਬ ਸਰਕਾਰ ਆੜ੍ਹਤੀਆਂ ਦੇ ਨਾਲ ਹੈ | ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਿਲੇ ਸਨਅਤੇ ਆੜ੍ਹਤੀਆਂ ਦੀ ਮੰਗ ਪੂਰੀ ਕਰਨ ਦੀ ਅਪੀਲ ਕੀਤੀ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇਗੀ ਤੇ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਡਿਪਟੀ ਡਾਇਰੈਕਟਰ ਖ਼ੁਰਾਕ ਤੇ ਸਿਵਲ ਸਪਲਾਈ ਰਜਨੀਸ਼ ਕੌਰ, ਡੀ.ਐਫ.ਐਸ.ਸੀ. ਗੁਰਦਾਸਪੁਰ ਅਮਨਜੋਤ ਸਿੰਘ, ਡੀ.ਐਫ.ਐਸ.ਸੀ. ਪਠਾਨਕੋਟ ਰਾਜ ਰਿਸ਼ੀ ਮਹਿਰਾ, ਡੀ.ਐਫ.ਐਸ.ਸੀ. ਸ੍ਰੀ ਅੰਮਿ੍ਤਸਰ ਹਰਵੀਨ ਕੌਰ, ਡੀ.ਐਫ.ਐਸ.ਸੀ. ਤਰਨਤਾਰਨ ਜਸਜੀਤ ਕੌਰ, ਮਨਬੀਰ ਸਿੰਘ ਗਿੱਲ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਬਟਾਲਾ ਸਮੇਤ ਖ਼ਰੀਦ ਏਜੰਸੀਆਂ ਦੇ ਡੀ.ਐਮ. ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਹਾਕੀ ਟੀਮ ਦੇ ਸਾਬਕਾ ਕਪਤਾਨ ਪ੍ਰਗਟ ਸਿੰਘ ਦੇ ਨਾਂਅ 'ਤੇ ਐਵਾਰਡ ਸ਼ੁਰੂ ਕਰਨ ਦੀ ਵਧਾਈ... ਅਗਲੀ ਖ਼ਬਰ ਖੜੀ ਆਲਟੋ ਕਾਰ 'ਚ ਟਿੱਪਰ ਨੇ ਮਾਰੀ ਟੱਕਰ, 5 ਗੰਭੀਰ ਜ਼ਖ਼ਮੀ
Ad Position 24