27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ 'ਚ ਸਭ ਤੋਂ ਵੱਧ ਲੀਡ ਹਾਸਲ ਕਰਨ ਵਾਲੇ ਪਿੰਡ ਬੋਦੇ ਦੀ ਖੂਹੀ ਨੂੰ ਵਾਅਦੇ ਅਨੁਸਾਰ 25 ਲੱਖ ਗ੍ਰਾਂਟ ਦਿੱਤੀ

Ad Position 21
No active advertisement
ਅਜੀਤ ਡੈਸਕ 03-04-2026
ਬਟਾਲਾ, 2 ਅਪ੍ਰੈਲ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿਚ ਸਭ ਤੋਂ ਵੱਧ ਲੀਡ ਹਾਸਲ ਕਰਨ ਵਾਲੇ ਪਿੰਡ ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਹੈ ਜਿਸ ਨਾਲ ਪਿੰਡ ਵਿਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕਾਂ ਚੌੜੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਜੋ ਪਿੰਡ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ, ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ ਜਿਸ ਦੇ ਚਲਦਿਆਂ ਪਿੰਡ ਬੋਦੇ ਦੀ ਖੂਹੀ ਨੇ ਇਹ ਗ੍ਰਾਂਟ ਹਾਸਲ ਕੀਤੀ ਹੈ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ ਜਾ ਚੁੱਕੇ ਹਨ ਜਿਸ ਨਾਲ ਪਿੰਡ ਦੇ ਬੁਨਿਆਦੀ ਢਾਂਚੇ, ਸਫਾਈ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਤੇ ਹੋਰ ਜਨਤਕ ਭਲਾਈ ਕਾਰਜਾਂ ਵਿੱਚ ਸੁਧਾਰ ਕਰਨ 'ਤੇ ਖਰਚ ਕੀਤੇ ਜਾਣਗੇ | ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦੇ ਹੋਏ ਸਾਬਾ ਸਰਪੰਚ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਕਥਨੀ ਤੇ ਕਹਿਣੀ ਦੇ ਪੱਕੇ ਹਨ ਤੇ ਉਹ ਜੋ ਵੀ ਵਾਅਦਾ ਕਰਦੇ ਹਨ, ਉਸ ਨੂੰ ਜ਼ਰੂਰ ਪੂਰਾ ਕਰਦੇ ਹਨ | ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਬਟਾਲਾ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਰਹਿੰਦੇ ਹਨ, ਜਿਸ 'ਤੇ ਸਾਨੂੰ ਮਾਣ ਹੈ |
Ad Position 22
No active advertisement
ਪਿਛਲੀ ਖ਼ਬਰ ਫਗਵਾੜਾ-ਜਲੰਧਰ ਰੋਡ 'ਤੇ ਕਾਰ ਸਵਾਰ 'ਤੇ ਫਾਇਰਿੰਗ, ਨੌਜਵਾਨ ਨੇ ਗੱਡੀ ਤੇਜ਼ ਕਰਕੇ ਬਚਾਈ ਜਾਨ ਅਗਲੀ ਖ਼ਬਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਹਾਕੀ ਟੀਮ ਦੇ ਸਾਬਕਾ ਕਪਤਾਨ ਪ੍ਰਗਟ ਸਿੰਘ ਦੇ ਨਾਂਅ 'ਤੇ ਐਵਾਰਡ ਸ਼ੁਰੂ ਕਰਨ ਦੀ ਵਧਾਈ...
Ad Position 24