ਭੈਣੀ ਮੀਆਂ ਖਾਂ, 2 ਅਪ੍ਰੈਲ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਧੱਕੜ ਤੋਂ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ | ਪਿੰਡ ਧੱਕੜ ਦੇ ਸਰਪੰਚ ਬਲਬੀਰ ਸਿੰਘ ਨੇ ਦੱਸਿਆ ਕਿ ਖੇਤਾਂ ਵਿਚ ਫ਼ਸਲ ਨੂੰ ਸਪਰੇਅ ਕਰਦੇ ਸਮੇਂ ਇਕ ਨੌਜਵਾਨ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ | ਐਸਪ੍ਰੀਤ ਸਿੰਘ (19) ਪੁੱਤਰ ਸੁਖਜਿੰਦਰ ਸਿੰਘ ਖੇਤਾਂ ਵਿਚ ਟਰੈਕਟਰ ਵਾਲੇ ਸਪਰੇਅ ਪੰਪ ਨਾਲ ਸਪਰੇਅ ਕਰ ਰਿਹਾ ਸੀ | ਇਸ ਦੌਰਾਨ ਅਚਾਨਕ ਉਹ ਟਰੈਕਟਰ ਦੀ ਸਾਵਟ ਦੀ ਲਪੇਟ ਵਿਚ ਆ ਗਿਆ ਜਿਸ ਕਾਰਨ ਉਸ ਦੀ ਬਾਂਹ ਮੋਢੇ ਤੋਂ ਕੱਟੀ ਗਈ ਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਤੁਰੰਤ ਨੌਜਵਾਨ ਨੂੰ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਜਾਰੀ ਹੈ | ਡਾਕਟਰਾਂ ਵਲੋਂ ਉਸ ਦੀ ਹਾਲਤ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ |