ਘੱਲੂਘਾਰਾ ਸਾਹਿਬ, 2 ਅਪ੍ਰੈਲ (ਪਰਮ ਮਿਨਹਾਸ)-ਨਵੇਂ ਉਸਾਰੇ ਗਏ ਨਵਾਬ ਕਪੂਰ ਸਿੰਘ ਕਿਲ੍ਹੇ 'ਚ ਸਮਾਗਮ ਦੀਆਂ ਤਿਆਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਾ. ਜੌਹਰ ਸਿੰਘ ਨੇ ਦੱਸਿਆ ਕਿ ਨਵਾਬ ਕਪੂਰ ਸਿੰਘ ਦੀ ਨਿੱਘੀ ਯਾਦ 'ਚ ਨਵੇਂ ਉਸਾਰੇ ਕਿਲ੍ਹੇ 'ਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਆਰੰਭ ਕੀਤੇ ਜਾਣਗੇ ਤੇ 5 ਅਪ੍ਰੈਲ ਨੂੰ ਅਖੰਡ ਪਾਠ ਦੀ ਭੋਗ ਪੈਣਗੇ | ਪਹਿਲੀ ਅਰਦਾਸ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਗੁਰਚਰਨ ਸਿੰਘ ਵਲੋਂ ਕੀਤੀ ਜਾਵੇਗੀ | ਸਿੱਖ ਕੌਮ ਦੇ ਮਹਾਨ ਕੀਰਤਨੀਏ, ਕਥਾ ਵਾਚਕ, ਢਾਡੀ ਜਥੇ ਇਤਿਹਾਸਕ ਸਥਾਨ ਘੱਲੂਘਾਰਾ ਸਾਹਿਬ ਸਬੰਧੀ ਸੰਗਤਾਂ 'ਚ ਹਾਜ਼ਰੀ ਲਗਾਉਣਗੇ ਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਗੇ | ਪ੍ਰਧਾਨ ਮਾ. ਜੌਹਰ ਸਿੰਘ ਨੇ ਇਲਾਕੇ ਦੀਆਂ ਸੰਗਤਾਂ ਨੂੰ ਵੱਧ ਤੋਂ ਵੱਧ ਪਹਿਲੀ ਅਰਦਾਸ ਵਿਚ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਹੈ | ਇਸ ਮੌਕੇ ਉਂਕਾਰ ਸਿੰਘ ਕਾਹਨੂੰਵਾਨ, ਮਾਸਟਰ ਕਰਨੈਲ ਸਿੰਘ, ਬਲਜਿੰਦਰ ਸਿੰਘ ਹੈੱਡ ਗ੍ਰੰਥੀ, ਮਾ. ਸਰਵਨ ਸਿੰਘ, ਦਰਸ਼ਨ ਸਿੰਘ ਸੱਲੋਪੁਰ, ਸੁਖਜਿੰਦਰ ਸਿੰਘ ਰੰਧਾਵਾ, ਗੁਰਦਿਆਲ ਸਿੰਘ ਬਜਾੜ, ਹਰਭਜਨ ਸਿੰਘ ਲਾਧੂਪੁਰ, ਬਾਬਾ ਬੋਹੜ ਸਿੰਘ, ਭਾਗ ਸਿੰਘ ਆਦਿ ਹਾਜ਼ਰ ਸਨ |