27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-04-2026
ਬਟਾਲਾ, 2 ਅਪ੍ਰੈਲ (ਸਤਿੰਦਰ ਸਿੰਘ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਪ੍ਰਬੰਧਕਾਂ ਤੇ ਪਿ੍ੰਸੀਪਲ ਕੁਲਬੀਰ ਕੌਰ ਦੀ ਰਹਿਨੁਮਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਵਿਦਿਆਰਥੀ ਆਪਣੇ ਮਾਪਿਆਂ ਨਾਲ ਹਾਜ਼ਰ ਹੋਏ | ਸਮਾਗਮ ਦੀ ਸ਼ੁਰੂਆਤ ਇਕ ਸ਼ਬਦ ਗਾਇਨ ਨਾਲ ਹੋਈ | ਉਪਰੰਤ ਨਰਸਰੀ ਤੋਂ 9ਵੀਂ ਜਮਾਤ ਦੇ ਜਿਨ੍ਹਾਂ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਸਨ, ਉਨ੍ਹਾਂ ਨੂੰ ਸਰਟੀਫਿਕੇਟ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਹਰ ਜਮਾਤ ਵਿਚੋਂ ਸਭ ਤੋਂ ਵੱਧ ਆਗਿਆਕਾਰ ਵਿਦਿਆਰਥੀ, ਸਭ ਤੋਂ ਵੱਧ ਸਾਫ਼-ਸੁਥਰਾ ਵਿਦਿਆਰਥੀ ਤੇ ਸਭ ਤੋਂ ਵੱਧ ਅਨੁਸ਼ਾਸਨਮਈ ਵਿਦਿਆਰਥੀ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾਪਿਆਂ ਦੀ ਮੌਜੂਦਗੀ ਵਿਚ ਬੱਚਿਆਂ ਵਲੋਂ ਭਾਸ਼ਣ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਮਾਪਿਆਂ ਤੇ ਬੱਚਿਆਂ ਲਈ ਚਾਹ ਪਾਰਟੀ ਦਾ ਵੀ ਪ੍ਰਬੰਧ ਕੀਤਾ ਗਿਆ | ਪ੍ਰੋਗਰਾਮ ਵਿਚ ਬੱਚਿਆਂ ਦੇ ਮਾਪਿਆਂ ਨੇ ਹਾਜ਼ਰੀ ਭਰੀ ਤੇ ਸਕੂਲ ਪ੍ਰਬੰਧਕ ਕਮੇਟੀ, ਪਿ੍ੰਸੀਪਲ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪਿ੍ੰਸੀਪਲ ਕੁਲਬੀਰ ਕੌਰ ਵਲੋਂ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਵਾਲੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਨੂੰਮਾਨ ਜੈਅੰਤੀ ਮੌਕੇ ਕੱਢੀ ਸ਼ੋਭਾ ਯਾਤਰਾ ਦਾ ਕੀਤਾ ਸਵਾਗਤ ਅਗਲੀ ਖ਼ਬਰ ਨਵਾਬ ਕਪੂਰ ਸਿੰਘ ਕਿਲ੍ਹੇ 'ਚ ਸਮਾਗਮ ਦੀਆਂ ਤਿਆਰੀਆਂ ਮੁਕੰਮਲ : ਮਾ. ਜੌਹਰ ਸਿੰਘ
Ad Position 24