27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਗੁਰਦੁਆਰਾ ਸੱਚਖੰਡ ਅਸਥਾਨ ਵਿਖੇ ਸ਼ਰਧਾ ਨਾਲ ਮਨਾਇਆ ਪੁੰਨਿਆ ਦਾ ਦਿਹਾੜਾ

Ad Position 21
No active advertisement
ਅਜੀਤ ਡੈਸਕ 03-04-2026
ਡੇਰਾ ਬਾਬਾ ਨਾਨਕ, 2 ਅਪ੍ਰੈਲ (ਵਿਜੇ ਸ਼ਰਮਾ)- ਪੁੰਨਿਆ ਦਾ ਪਾਵਨ ਦਿਹਾੜਾ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਸ੍ਰੀ ਚੋਲਾ ਸਾਹਿਬ ਵਿਖੇ ਗੱਦੀਨਸ਼ੀਨ ਮਹੰਤ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ 'ਚ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਰੱਖੇ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਇਲਾਹੀ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਬਾਬਾ ਅਵਤਾਰ ਸਿੰਘ ਬੇਦੀ ਵਲੋਂ ਬਾਬਾ ਸ੍ਰੀ ਚੰਦ ਜੀ ਦਾ ਆਰਤਾ ਗਾਇਨ ਕੀਤੇ ਜਾਣ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਬਾਬਾ ਅਵਤਾਰ ਸਿੰਘ ਬੇਦੀ ਨੇ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਗਏ ਮਾਰਗ 'ਤੇ ਚਲਦਿਆਂ ਬਾਣੀ ਅਤੇ ਬਾਣੇ 'ਚ ਪ੍ਰਪੱਕ ਰਹਿਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਬਾਕਸਿੰਗ ਚੈਂਪੀਅਨਸ਼ਿਪ 'ਚ ਚਾਂਦੀ ਤੇ ਕਾਂਸੇ ਦੇ ਤਗਮੇ ਜਿੱਤੇ ਅਗਲੀ ਖ਼ਬਰ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ 5ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24