26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬਲਾਕ ਸੰਮਤੀ ਦੀਨਾਨਗਰ ਦੀ ਚੇਅਰਪਰਸਨ ਤੇ ਉਪ ਚੇਅਰਮੈਨ ਦੀ ਤਾਜਪੋਸ਼ੀ ਹੋਈ

Ad Position 21
No active advertisement
ਅਜੀਤ ਡੈਸਕ 03-04-2026
ਦੀਨਾਨਗਰ, 2 ਅਪ੍ਰੈਲ (ਸੋਢੀ/ਸ਼ਰਮਾ/ਘੁੰਮਣ)- ਦੀਨਾਨਗਰ ਬਲਾਕ ਸੰਮਤੀ ਦੀ ਚੋਣ ਹੋਣ ਤੋਂ ਬਾਅਦ ਅੱਜ ਨਵੀਂ ਚੇਅਰਪਰਸਨ ਰਾਜ ਰਾਣੀ ਤੇ ਉਪ ਚੇਅਰਮੈਨ ਰਮੇਸ਼ ਚੰਦਰ ਦੀ ਤਾਜਪੋਸ਼ੀ ਦੇ ਸਬੰਧ ਵਿਚ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਦੀਨਾਨਗਰ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਧਾਇਕਾ ਅਰੁਣਾ ਚੌਧਰੀ ਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਦੀਨਾਨਗਰ ਦੇ ਵਿਧਾਇਕਾ ਅਰੁਣਾ ਚੌਧਰੀ ਨੇ ਕਿਹਾ ਕਿ ਵਰਤਮਾਨ ਸਰਕਾਰ ਵਲੋਂ ਚੇਅਰਮੈਨ ਦੀ ਚੋਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਰੁਕਾਵਟਾਂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੂੰ ਇਸ ਵਿਚ ਕਾਮਯਾਬੀ ਹਾਸਲ ਨਹੀਂ ਹੋਈ | ਕਾਂਗਰਸ ਪਾਰਟੀ ਵਲੋਂ ਹਾਸਲ ਕੀਤੇ ਪੂਰਨ ਬਹੁਮਤ ਸਦਕਾ ਅੱਜ ਸਰਵਸੰਮਤੀ ਨਾਲ ਬਲਾਕ ਸੰਮਤੀ ਦੀਨਾਨਗਰ ਦੀ ਚੇਅਰਪਰਸਨ ਰਾਜ ਰਾਣੀ ਤੇ ਉਪ ਚੇਅਰਮੈਨ ਰਮੇਸ਼ ਚੰਦਰ ਨੂੰ ਬਣਾਉਣ 'ਚ ਕਾਮਯਾਬੀ ਹਾਸਲ ਕੀਤੀ ਹੈ | ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਨੇ ਸਮਾਗਮ 'ਚ ਪਹੁੰਚੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਨੂੰ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਤੇ ਉਮੀਦ ਜ਼ਹਿਰ ਕੀਤੀ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਕੇ ਸੱਤਾ 'ਤੇ ਕਾਬਜ਼ ਹੋਵੇਗੀ | ਉਨ੍ਹਾਂ ਨਵੇਂ ਬਣੀ ਚੇਅਰਪਰਸਨ ਰਾਜ ਰਾਣੀ ਤੇ ਉਪ ਚੇਅਰਮੈਨ ਰਮੇਸ਼ ਚੰਦਰ ਨੂੰ ਵਧਾਈ ਦਿੱਤੀ | ਇਸ ਮੌਕੇ ਬਲਾਕ ਸੰਮਤੀ ਦੀਨਾਨਗਰ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਭੱਟੀ, ਸਾਬਕਾ ਸਰਪੰਚ ਰਜਿੰਦਰ ਸਿੰਘ ਕਾਹਲੋਂ, ਰਮਣੀਕ ਸਿੰਘ, ਰੇਖਾ ਰਾਣੀ, ਅੰਮਿ੍ਤ ਕੌਰ, ਸੁਖਵਿੰਦਰ ਕੌਰ, ਰਘੁਬੀਰ ਸਿੰਘ, ਹਰਜਿੰਦਰ ਸਿੰਘ ਗਵਾਲੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦਰਸ਼ਨ ਸਿੰਘ ਰੰਧਾਵਾ, ਰਾਜਵਿੰਦਰ ਕੌਰ, ਸੁਰਿੰਦਰ ਪਾਲ, ਦਲਬੀਰ ਸਿੰਘ ਬਿੱਟੂ, ਅਵੀਨਾਸ਼ ਸਿੰਘ, ਕੁਲਦੀਪ ਸਿੰਘ ਮੁਨੀਸ਼, ਦੇਸ ਰਾਜ, ਜਗਮੋਹਨ ਸਿੰਘ, ਦਿਗਵਿਜੇ ਸਿੰਘ, ਬਲਾਕ ਸੰਮਤੀ ਮੈਂਬਰ ਰੰਮੀ ਠਾਕੁਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਐਗਜ਼ੈਕਟਿਵ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਪਿੰਡ ਤਿੱਬੜ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਹੋਈ ਪ੍ਰਵਾਨ- ਰਮਨ ਬਹਿਲ
Ad Position 24