26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਭਾਜਪਾ ਦਫ਼ਤਰ ਦੇ ਬਾਹਰ ਹੋਏ ਬੰਬ ਧਮਾਕੇ ਵਿਰੁੱਧ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ 'ਚ ਵਿਰੋਧ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-04-2026
ਪਠਾਨਕੋਟ, 2 ਅਪ੍ਰੈਲ (ਸੁਮਿਤ)- ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਚੰਡੀਗੜ੍ਹ ਵਿਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਬੰਬ ਧਮਾਕੇ ਵਿਰੁੱਧ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ | ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ | ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਘਟਨਾ ਨੂੰ ਕਾਨੂੰਨ ਵਿਵਸਥਾ ਦੀ ਅਸਫਲਤਾ ਦੱਸਿਆ ਤੇ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ | ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਤੇ ਸਾਬਕਾ ਮੇਅਰ ਅਨਿਲ ਵਾਸੂਦੇਵ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ | ਪ੍ਰਦਰਸ਼ਨ ਵਿਚ ਜ਼ਿਲ੍ਹਾ ਮਹਾਂ ਮੰਤਰੀ ਰਾਜ ਕੁਮਾਰ ਗੁਪਤਾ, ਅਨਿਲ ਰਾਮਪਾਲ, ਮੰਡਲ ਪ੍ਰਧਾਨ ਅਮਨ ਸ਼ਰਮਾ, ਉੱਤਰੀ ਮੰਡਲ ਪ੍ਰਧਾਨ ਨਿਪੁਨ ਗੁਪਤਾ ਤੇ ਵਿੰਦਾ ਸੈਣੀ, ਨਿਤਿਨ ਮਹਾਜਨ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਨੇ ਵੀ ਹਿੱਸਾ ਲਿਆ | ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੀ ਹੈ ਤੇ ਸਰਕਾਰ ਅਪਰਾਧ ਨੂੰ ਰੋਕਣ ਵਿਚ ਅਸਫਲ ਰਹੀ ਹੈ | ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰੇ, ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿ੍ਫ਼ਤਾਰ ਕਰੇ ਤੇ ਸਖ਼ਤ ਸਜ਼ਾ ਦੇਵੇ | ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਭਾਜਪਾ ਵੱਡੇ ਪੱਧਰ 'ਤੇ ਹੋਰ ਅੰਦੋਲਨ ਸ਼ੁਰੂ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਤਿੰਨ ਪਿੰਡਾਂ ਦੀ ਬਿਜਲੀ ਸਮੱਸਿਆ ਦਾ ਹੋਵੇਗਾ ਹੱਲ, ਅਜ਼ੀਜ਼ਪੁਰ ਫੀਡਰ ਨਾਲ ਮੁੜ ਜੋੜੀ ਜਾਵੇਗੀ ਸਪਲਾਈ ਅਗਲੀ ਖ਼ਬਰ ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਐਗਜ਼ੈਕਟਿਵ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ
Ad Position 24