26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਰਕਾਰੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਏ.ਆਈ. ਲੈਬ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 03-04-2026
ਸ਼ਾਹਪੁਰ ਕੰਢੀ, 2 ਅਪ੍ਰੈਲ (ਰਣਜੀਤ ਸਿੰਘ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੰੂ ਆਧੁਨਿਕ ਤਕਨੀਕ ਨਾਲ ਜੋੜਨ ਤੇ ਬਿਹਤਰ ਭਵਿੱਖ ਲਈ ਸਰਕਾਰੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਪਿ੍ੰਸੀਪਲ ਅਰੁਨਾ ਕੁਮਾਰੀ ਦੀ ਅਗਵਾਈ ਹੇਠ ਉਦਘਾਟਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਮਿਤ ਸਿੰਘ ਮੰਟੂ ਵਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ | ਮੁੱਖ ਮਹਿਮਾਨ ਨੇ ਰਿਬਨ ਕੱਟ ਕੇ ਏ.ਆਈ. ਲੈਬ ਦਾ ਉਦਘਾਟਨ ਕੀਤਾ | ਪਿ੍ੰਸੀਪਲ ਅਰੁਨਾ ਕੁਮਾਰੀ ਨੇ ਕਿਹਾ ਕਿ ਇਸ ਤਕਨਾਲੋਜੀ ਰਾਹੀਂ ਵਿਦਿਆਰਥੀਆਂ ਨੰੂ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ | ਅੱਜ ਦਾ ਯੁੱਗ ਤਕਨਾਲੋਜੀ ਦਾ ਯੁੱਗ ਹੈ | ਅਜਿਹੀ ਸਥਿਤੀ 'ਚ ਵਿਦਿਆਰਥੀਆਂ ਨੰੂ ਆਧੁਨਿਕ ਤਕਨਾਲੋਜੀ ਨਾਲ ਜੋੜਨਾ ਸਮੇਂ ਦੀ ਲੋੜ ਹੈ | ਸਕੂਲ ਵਿਚ ਏ.ਆਈ. ਲੈਬ ਦੀ ਸਥਾਪਨਾ ਇਕ ਦੂਰਦਰਸ਼ੀ ਪਹਿਲ ਹੈ, ਜੋ ਵਿਦਿਆਰਥੀਆਂ ਨੰੂ ਭਵਿੱਖ ਲਈ ਤਿਆਰ ਕਰੇਗੀ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪਹਿਲੇ ਹੀ ਇਸ ਸਕੂਲ ਨੰੂ 14 ਕੰਪਿਊਟਰ ਤੇ ਇੰਟਰ ਐਕਟਿਵ ਪੈਨਲ ਦਿੱਤੇ ਗਏ ਹਨ ਜਿਸ ਲਈ ਉਨ੍ਹਾਂ ਨੇ ਸਰਕਾਰ ਦਾ ਧੰਨਵਾਦ ਕੀਤਾ | ਹਲਕਾ ਇੰਚਾਰਜ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਹਰ ਸਹਾਇਤਾ ਕਰ ਰਹੀ ਹੈ | ਸਕੂਲਾਂ ਵਿਚ ਅਧਿਆਪਕਾਂ ਦੀ ਕਮੀ ਨੰੂ ਪੂਰਾ ਕੀਤਾ ਜਾ ਰਿਹਾ ਹੈ | ਸਕੂਲਾਂ ਨੰੂ ਆਧੁਨਿਕ ਤਕਨੀਕ ਨਾਲ ਜੋੜਨ ਲਈ ਕੰਪਿਊਟਰ ਦਿੱਤੇ ਜਾ ਰਹੇ ਹਨ | ਸਰਕਾਰੀ ਸਕੂਲਾਂ ਦੇ ਪੱਧਰ ਪ੍ਰਾਈਵੇਟ ਸਕੂਲਾਂ ਦੇ ਪੱਧਰ ਤੋਂ ਉੱਚਾ ਚੁੱਕਿਆ ਜਾ ਰਿਹਾ ਹੈ | ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸੂਬਾ ਪੱਧਰ 'ਤੇ ਮੱਲਾਂ ਮਾਰ ਰਹੇ ਹਨ | ਉਨ੍ਹਾਂ ਸਕੂਲ ਨੰੂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਵਿਜੇ ਭਾਰਤੀ, ਸੀਮਾ ਪਰਾਸ਼ਰ, ਆਰਤੀ ਸ਼ਰਮਾ, ਸ਼ਿੰਗਾਰਾ ਸਿੰਘ, ਦੀਪਕ, ਸ਼ਸ਼ੀ ਬਾਲਾ, ਪਰਮਜੀਤ ਕੁਮਾਰੀ, ਰਾਕੇਸ਼ ਕੁਮਾਰ, ਅਜੇ ਮਹਾਜਨ, ਬਲਜੀਤ ਸਿੰਘ, ਰਾਕੇਸ਼ ਕੁਮਾਰ, ਸਮਾਜ ਸੇਵਕ ਪ੍ਰਧਾਨ ਸੋਹਨ ਲਾਲ, ਬਲਾਕ ਪ੍ਰਧਾਨ ਕੇਵਲ ਕ੍ਰਿਸ਼ਨ, ਬਲਾਕ ਪ੍ਰਧਾਨ ਬਲਵਿੰਦਰ ਬਿੱਲੂ, ਬਲਾਕ ਸੰਮਤੀ ਮੈਂਬਰ ਅੰਕੁਰ ਸੋਹਲ, ਬਲਾਕ ਸੰਮਤੀ ਮੈਂਬਰ ਅਨਿਲ ਕੁਮਾਰ, ਸਰਪੰਚ ਦੇਵੀ ਸਰਨ, ਸਰਪੰਚ ਕਰਤਾਰ ਚੰਦ, ਨੰਬਰਦਾਰ ਪਰਵੀਰ ਅਤੇ ਮੰਟੂ ਮਸੀਹ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪਠਾਨਕੋਟ ਪਹੁੰਚਣ 'ਤੇ ਵੱਖ-ਵੱਖ ਸਮਾਜ ਸੇਵੀ ਤੇ ਧਾਰਮਿਕ ਸੰਸਥ... ਅਗਲੀ ਖ਼ਬਰ ਪਠਾਨਕੋਟ 'ਚ ਉੱਚੀ ਆਵਾਜ਼ ਵਿਚ ਬੁਲਟ ਮੋਟਰਸਾਈਕਲ ਸਵਾਰਾਂ ਵਿਰੁੱਧ ਪੁਲਿਸ ਨੇ ਮੁਹਿੰਮ ਸ਼ੁਰੂ ਕੀਤੀ
Ad Position 24