05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਿਧਾਇਕ ਸ਼ੈਰੀ ਕਲਸ਼ੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਬਟਾਲਾ, 3 ਅਪ੍ਰੈਲ (ਸਤਿੰਦਰ ਸਿੰਘ)- 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਹਲਕੇ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ 'ਚ ਮੁਫਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਮੁਖ ਮੰਤਰੀ ਸਿਹਤ ਯੋਜਨਾ' ਦੀ ਸੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮਿਲੇਗਾ | ਅਪ੍ਰੈਲ ਤੋਂ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1000 ਰੁਪਏ ਦੀ ਵਾਧੂ ਪੈਨਸ਼ਨ ਪ੍ਰਦਾਨ ਕੀਤੀ ਜਾਵੇਗੀ | ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ | ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ | ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ ਜਿਸ ਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ | 985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫਤ ਇਲਾਜ, ਦਵਾਈਆਂ ਤੇ ਜਾਂਚ ਟੈਸਟ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨੌਜਵਾਨ ਕਾਬੂ ਅਗਲੀ ਖ਼ਬਰ ਸਿਵਲ ਹਸਪਤਾਲ ਮਮਦੋਟ ਵਿਚੋਂ 7500 ਦੇ ਕਰੀਬ ਨਸ਼ਾ ਛੁਡਾਊ ਗੋਲੀਆਂ ਚੋਰੀ
Ad Position 24