05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਹਲਕਾ ਵਾਸੀਆਂ ਦੇ ਹਰਮਨ ਪਿਆਰੇ ਨੇਤਾ ਬਣ ਕੇ ਉੱਭਰੇ ਰਮਨ ਬਹਿਲ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਗੁਰਦਾਸਪੁਰ, 3 ਅਪ੍ਰੈਲ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਤੇ ਆਮ ਆਦਮੀ ਪਾਰਟੀ ਦੇ ਸਿਰਕੱਢ ਆਗੂ ਰਮਨ ਬਹਿਲ ਵਲੋਂ ਹਲਕਾ ਗੁਰਦਾਸਪੁਰ ਦੇ ਨਾਲ ਨਾਲ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਹੈ ਜਿਸ ਕਰਕੇ ਉਨ੍ਹਾਂ ਦੀ ਹਰ ਪਾਸੇ ਬੱਲੇ ਬੱਲੇ ਹੋ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਬੌਖਲਾਹਟ 'ਚ ਆ ਕੇ ਉਨ੍ਹਾਂ ਨੰੂ ਨੀਵਾਂ ਦਿਖਾਉਣ ਲਈ ਕਈ ਤਰ੍ਹਾਂ ਦੇ ਹੱਥਕੰਢੇ ਵਰਤ ਰਹੀਆਂ ਹਨ ਪਰ ਉਹ ਸਫ਼ਲ ਨਹੀਂ ਹੋ ਰਹੀਆਂ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਕਰੋੜਾਂ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਤੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੇ ਕੰਮ ਪਾਰਦਰਸ਼ੀ ਢੰਗ ਨਾਲ ਚੱਲ ਰਹੇ ਹਨ ਜਿਸ ਨਾਲ ਲੋਕਾਂ ਤੇ ਪੰਚਾਇਤਾਂ ਦਾ ਆਮ ਆਦਮੀ ਪਾਰਟੀ 'ਤੇ ਵਿਸ਼ਵਾਸ ਬਣ ਗਿਆ ਹੈ ਤੇ ਲੋਕ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਕੀਮਾਂ 'ਤੇ ਸੰਤੁਸ਼ਟੀ ਪ੍ਰਗਟ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਵਿਕਾਸ ਕਾਰਜ ਆਰੰਭ ਹੋਣ ਨਾਲ ਵਿਰੋਧੀ ਪਾਰਟੀਆਂ ਹਾਸੋਹੀਣ ਗੱਲਾਂ ਨਾਲ ਲੋਕਾਂ ਨੰੂ ਭਰਮਾਉਣ ਦੀ ਕੋਸ਼ਿਸ਼ 'ਚ ਲੱਗੀਆਂ ਹਨ ਪਰ ਲੋਕ ਇਨ੍ਹਾਂ ਦੀਆਂ ਚਾਲਾਂ 'ਚ ਨਹੀਂ ਆਉਣ ਵਾਲੇ ਕਿਉਂਕਿ ਲੋਕ ਇਸ ਸਮੇਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਬੇਹੱਦ ਖੁਸ਼ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕੀਤੇ ਵਾਅਦਿਆਂ ਨੰੂ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ | ਸਿੱਖਿਆ ਦੇ ਖੇਤਰ 'ਚ ਜਿਥੇ ਨਵੀਂ ਕ੍ਰਾਂਤੀ ਪੈਦਾ ਕਰ ਦਿੱਤੀ ਹੈ ਉਥੇ ਲੋਕ ਨਿੱਜੀ ਸਕੂਲਾਂ ਨੰੂ ਛੱਡ ਕੇ ਸਰਕਾਰੀ ਸਕੂਲਾਂ 'ਚ ਬੱਚਿਆਂ ਨੰੂ ਦਾਖ਼ਲ ਕਰਵਾਉਣ ਨੰੂ ਪਹਿਲ ਦੇ ਰਹੇ ਹਨ | ਜਦੋਂ ਕਿ ਸਿਹਤ ਦੇ ਖੇਤਰ 'ਚ ਕੀਤੇ ਉਪਰਾਲੇ ਤਹਿਤ 10 ਲੱਖ ਦੀ ਸਿਹਤ ਬੀਮਾ ਯੋਜਨਾ ਦਾ ਲੋਕ ਲਾਭ ਲੈ ਰਹੇ ਹਨ, ਨੌਜਵਾਨਾਂ ਨੰੂ ਰੁਜਗਾਰ, ਮੁਫ਼ਤ ਬਿਜਲੀ ਸਪਲਾਈ ਸਮੇਤ ਵੱਖ ਵੱਖ ਸਕੀਮਾਂ ਦਾ ਲਾਭ ਲੋਕਾਂ ਨੰੂ ਮਿਲ ਰਿਹਾ ਹੈ | ਹੋਰ ਤੇ ਹੋਰ ਪੰਜਾਬ ਅੰਦਰ ਇਸ ਸਮੇਂ ਭਿ੍ਸ਼ਟਾਚਾਰ ਤੇ ਗੈਂਗਸਟਰਵਾਦ ਖ਼ਤਮ ਹੋਣ ਨਾਲ ਲੋਕ ਸਰਕਾਰ ਦੀ ਪ੍ਰਸੰਸਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕ ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਕ ਵਿਚ ਫਤਵਾਂ ਦੇਣ ਨੰੂ ਤਿਆਰ ਹਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵ ਸੈਨਾ ਵਿਦਿਆਲਿਆ ਵਿਖੇ ਸ੍ਰੀ ਹਨੂੰਮਾਨ ਜਨਮ ਉਤਸਵ ਮਨਾਇਆ ਅਗਲੀ ਖ਼ਬਰ ਆਂਗਣਵਾੜੀ ਸੈਂਟਰਾਂ ਲਈ ਖ਼ਰੀਦੇ ਫੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਵਿਰੋਧ
Ad Position 24