ਡੇਹਰੀਵਾਲ ਦਰੋਗਾ, 3 ਅਪ੍ਰੈਲ (ਹਰਦੀਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਹਾਰਨੀਆਂ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਵਿੰਦਰ ਸਿੰਘ ਬੰਟੀ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ 'ਆਪ' ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਗ੍ਰਹਿ ਵਿਖੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਜੀ ਆਇਆਂ ਕਿਹਾ | ਪਾਰਟੀ ਵਿਚ ਸ਼ਾਮਿਲ ਕਰਵਾਉਣ 'ਤੇ ਅਹਿਮ ਯੋਗਦਾਨ ਬਲਾਕ ਸੰਮਤੀ ਮੈਂਬਰ ਸਮਸ਼ੇਰ ਸਿੰਘ ਸ਼ੇਰਾ ਜੋਗੀ ਚੀਮਾ, ਸਰਪੰਚ ਬਿਕਰਮਪਾਲ ਸਿੰਘ ਸੇਖੋਂ ਸਠਿਆਲੀ ਦਾ ਰਿਹਾ |