04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦਾ ਐਮ.ਏ. ਪੰਜਾਬੀ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਸੁਜਾਨਪੁਰ, 3 ਅਪ੍ਰੈਲ (ਜਗਦੀਪ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸਿੱਧੇ ਪ੍ਰਬੰਧ ਅਧੀਨ ਚੱਲ ਰਹੇ ਪਠਾਨਕੋਟ ਜ਼ਿਲ੍ਹੇ ਦੇ ਮੋਹਰੀ ਕਾਲਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਐਮ.ਏ. ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਸਤਿੰਦਰ ਕਾਹਲੋਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ ਵਿਚੋਂ ਇਸ ਕਾਲਜ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦੇ ਹੋਏ ਵਧੀਆ ਨਤੀਜੇ ਪ੍ਰਾਪਤ ਕੀਤੇ ਹਨ | ਡਾ: ਵਿਸ਼ਾਲ ਕੁਮਾਰ ਮੁਖੀ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀ ਯੋਗ ਅਗਵਾਈ ਅਧੀਨ ਐਮ.ਏ. ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚੋਂ ਕੋਮਲ ਦੇਵੀ ਨੇ 67 ਪ੍ਰਤੀਸ਼ਤ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ, ਮਨੀਸ਼ਾ ਤੇ ਸ਼ਿਵਾਨੀ ਨੇ 62 ਪ੍ਰਤੀਸ਼ਤ ਅੰਕਾਂ ਨਾਲ ਦੂਸਰਾ ਤੇ ਆਕਾਸ਼ ਨੇ 60 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ: ਸਤਿੰਦਰ ਕਾਹਲੋਂ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਇਸ ਦੇ ਨਾਲ ਹੀ ਪੰਜਾਬੀ ਵਿਭਾਗ ਦੇ ਅਧਿਆਪਕਾਂ ਡਾ: ਵਿਸ਼ਾਲ ਕੁਮਾਰ, ਪ੍ਰੋ: ਸੁਖਦੀਪ ਕੌਰ, ਡਾ: ਗੁਰਜੀਤ ਕੌਰ, ਪ੍ਰੋ: ਗੀਤਾਂਜਲੀ ਨੂੰ ਵੀ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਕਾਲਜ ਦੇ ਪੰਜਾਬੀ ਵਿਭਾਗ ਦੇ ਬਹੁਤ ਸਾਰੇ ਵਿਦਿਆਰਥੀ ਐਮ.ਏ. ਦੀ ਪੜ੍ਹਾਈ ਦੇ ਨਾਲ-ਨਾਲ ਯੂ.ਜੀ.ਸੀ./ਨੈਟ ਦੀ ਪ੍ਰੀਖਿਆ ਦੀ ਵੀ ਤਿਆਰੀ ਕਰ ਰਹੇ ਹਨ | ਹੁਣ ਤੱਕ ਇਸ ਵਿਭਾਗ ਦੇ ਛੇ ਵਿਦਿਆਰਥੀ ਰਾਸ਼ਟਰੀ ਪੱਧਰ ਦੀ ਇਸ ਪ੍ਰੀਖਿਆ ਨੂੰ ਪਾਸ ਕਰ ਚੁੱਕੇ ਹਨ ਤੇ ਪੰਜਾਬ ਦੇ ਵੱਖ-ਵੱਖ ਪ੍ਰਸਿੱਧ ਕਾਲਜਾਂ ਵਿਚ ਅਧਿਆਪਨ ਕਾਰਜ ਕਰ ਰਹੇ ਹਨ | ਇਸ ਉਪਲਬਧੀ 'ਤੇ ਕਾਲਜ ਦੇ ਸੀਨੀਅਰ ਪ੍ਰੋ: ਸੁਖਜਿੰਦਰ ਕੌਰ ਤੇ ਬਾਕੀ ਅਧਿਆਪਕਾਂ ਨੇ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਹਵੇਲੀ ਭਗਤਾਂ ਦੀ ਵਿਖੇ ਭਾਈ ਮਰਦਾਨਾ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਹਾਰਨੀਆਂ ਤੋਂ ਕਬੱਡੀ ਖਿਡਾਰੀ ਰਵਿੰਦਰ ਸਿੰਘ ਕਾਂਗਰਸ ਛੱਡ ਕੇ 'ਆਪ' 'ਚ ਹੋਏ ਸ਼ਾਮਿਲ
Ad Position 24